PoliticsPunjabReligious

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਐਲਾਨਿਆ ਤਨਖਾਹੀਆ, ਕਿਹਾ “ਗੁਨਾਹਾਂ ਦੀ ਮੁਆਫੀ ਮੰਗਣ

"Apologizing for crimes..." Mr. Akal Takht Sahib declared Sukhbir Badal as a salary, said "Apology for crimes declared Badal as a salary

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਕਰ ਦਿੱਤਾ ਗਿਆ ਹੈ। ਇਹ ਹੁਕਮ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਇਆ। ਉਹਨਾਂ ਕਿਹਾ ਕਿ 2007 ਤੋਂ ਲੈਕੇ ਆਪਣੇ ਕਾਰਜ ਕਾਲ ਦੌਰਾਣ ਲਏ ਫੈਸਲਿਆਂ ਨਾਲ ਸਿੱਖ ਹਿਤਾਂ ਨੂੰ ਢਾਅ ਲੱਗੀ ਹੈ, ਇਸ ਦੇ ਚੱਲਦਿਆਂ ਸੁਖਬੀਰ ਬਾਦਲ ਨੂੰ ਇਹ ਸਜ਼ਾ ਸੁਣਾਈ ਜਾਂਦੀ ਹੈ। ਇਸ ਦੌਰਾਨ ਸਿੰਘ ਸਾਹਿਬਾਨਾਂ ਨੇ ਕਿਹਾ ਕਿ ਜਦ ਤਕ ਸੁਖਬੀਰ ਬਾਦਲ ਵੱਲੋਂ ਨਿਮਾਣੇ ਸਿੰਘ ਵੱਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਉਨ੍ਹਾਂ ਨੁੰ ਤਨਖਾਹੀਆ ਐਲਾਨਿਆ ਜਾਂਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਹੁੰਦਾ ਸੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। – ਗਿਆਨੀ ਰਘਬੀਰ ਸਿੰਘ, ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ

  ਜਥੇਦਾਰ ਸਾਹਿਬ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ। ਪੰਥੱਕ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ ਇਸ ਲਈ 2007 ਤੋਂ 2017 ਦੇ ਸਮੇਂ ਦੌਰਾਨ ਸਰਕਾਰ ਵਿੱਚ ਮੌਜੂਦ ਰਹੇ, ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਅੰਦਰ ਨਿਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ। ਨਾਲ ਹੀ ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮੁਆਫੀ ਨਹੀਂ ਮੰਗਦਾ,ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ।

  ਜ਼ਿਕਰਯੋਗ ਹੈ ਕਿ ਬਾਗ਼ੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਖਿਲਾਫ ਦਿੱਤੀ ਸ਼ਿਕਾਇਤ ਤੋਂ ਬਾਅਦ ਲਗਾਤਾਰ ਮੰਗ ਉੱਠ ਰਹੀ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਹਟਾਇਆ ਜਾਵੇ ਜਿਸ ਨੂੰ ਲੈਕੇ ਬੀਤੇ ਦਿਨ ਹੀ ਲੰਮੀ ਵਿਚਾਰ ਚਰਚਾ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Back to top button