ਬੀਐਸਐਫ ਦੇ ਜਵਾਨਾਂ ਨੇ ਯਾਤਰੀ ਟਰਮੀਨਲ ‘ਤੇ ਚੈਕਿੰਗ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ‘ਤੇ ਖੁੱਲ੍ਹੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਵਾਪਸ ਪਰਤੀ ਬਜ਼ੁਰਗ ਔਰਤ ਅਤੇ ਉਸ ਦੇ ਪੋਤੇ ਕੋਲੋਂ 3 ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ।
ਬੀਐਸਐਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਕੌਮੀ ਸਰਹੱਦ ਦੀ ਜ਼ੀਰੋ ਲਾਈਨ ’ਤੇ ਸਥਿਤ ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ ’ਤੇ ਤਾਇਨਾਤ ਬੀਐਸਐਫ ਦੀ 185 ਬਟਾਲੀਅਨ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਵਾਪਸ ਪਰਤੇ ਸ਼ਰਧਾਲੂਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕੋਲੋਂ ਇਕ ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਹੋਈ।