ReligiousPunjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ FIR ਦਰਜ

FIR registered against those accused of desecrating 328 sacred forms of Sri Guru Granth Sahib Ji

FIR registered against those accused of desecrating 328 sacred forms of Sri Guru Granth Sahib Ji
ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ ਐਫਆਈਆਰ ਦਰਜ ਕੀਤੀ ਹੈ।
ਇਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਸਰਕਾਰ ਇਸ ਤਰ੍ਹਾਂ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਰ ਧਰਮ ਧਰਮ ਦੀ ਰਾਖੀ ਦਾ ਮਾਰਗ ਦਿਖਾਇਆ ਹੈ।
 

ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

Back to top button