ਅੰਮ੍ਰਿਤਸਰ (Amritsar News) ਵਿਖੇ ਸ੍ਰੀ ਦਰਬਾਰ ਸਾਹਿਬ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆ ਰਹੀ ਹੈ। ਇਥੇ ਸ਼੍ਰੋਮਣੀ ਕਮੇਟੀ (SGPC) ਦੇ ਮੁਲਾ਼ਜਮਾਂ ਵੱਲੋਂ ਇੱਕ ਬਜ਼ੁਰਗ (Eldrly man beat by SGPC) ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਹਰ ਪਾਸਿਓਂ ਸਖਤ ਨਿਖੇਧੀ ਕੀਤੀ ਜਾ ਰਹੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਬਜ਼ੁਰਗ ਪੌੜ੍ਹੀਆਂ ਵਿੱਚ ਬੈਠਾ ਹੋਇਆ ਸੀ ਕਿ ਬਜ਼ੁਰਗ ਨੂੰ ਪਿਛੇ ਕਰਨ ਲਈ ਮੁਲਾ਼ਜਮਾਂ ਨੇ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ। ਸ੍ਰੀ ਹਰਮੰਦਿਰ ਸਾਹਿਬ (Harmandir Sahib Viral Video) ਵਿਖੇ ਬੀਤੀ ਸ਼ਾਮ ਵਾਪਰੀ ਦੀ ਘਟਨਾ ਦੱਸੀ ਜਾ ਰਹੀ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਨਾਲ ਸਬੰਧਤ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਗਹਿਰੀ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸ਼ਰਧਾਲੂ ਪਾਲਕੀ ਸਾਹਿਬ ਦੀ ਸੇਵਾ ਸਮੇਂ ਜੰਗਲਾ ਟੱਪ ਕੇ ਪਾਲਕੀ ਸਾਹਿਬ ਵਾਲੇ ਪਾਸੇ ਰਸਤੇ ’ਚ ਆ ਗਿਆ ਸੀ, ਜਿਸ ਦੀ ਵੀਡੀਓ ਵਾਇਰਲ ਹੋਣ ’ਤੇ ਸ਼੍ਰੋਮਣੀ ਕਮੇਟੀ ਨੇ ਮੁੱਢਲੀ ਜਾਂਚ ਦੌਰਾਨ ਉਸ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਭਾਈ ਕੁਲਵਿੰਦਰ ਸਿੰਘ ਸੇਵਾਦਾਰ ਤੇ ਭਾਈ ਇੰਦਰਜੀਤ ਸਿੰਘ ਸੇਵਾਦਾਰ ਸ਼ਾਮਲ ਹਨ।