
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬਦਲ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯੁਕਤ ਹੋਏ ਗ੍ਰੰਥੀ ਜਗਦੇਵ ਸਿੰਘ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਧਰ, ਐਸਜੀਪੀਸੀ ਦੇ ਇੱਕ ਅਧਿਕਾਰੀ ਅਨੁਸਾਰ ਉਕਤ ਗ੍ਰੰਥੀ ਨੂੰ ਦਿਲ ਦਾ ਦੌਰਾ ਪਿਆ ਹੈ, ਦਿਲ ਦਾ ਦੌਰਾ ਪੈਣ ਕਾਰਨ ਉਹ ਪੌੜੀਆਂ ਤੋਂ ਡਿੱਗ ਗਿਆ, ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ, ਗੁਰਦੁਆਰਾ ਸ਼ਹੀਦਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਸੂਤਰਾਂ ਅਨੁਸਾਰ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਜ਼ਹਿਰੀਲੇ ਪਦਾਰਥਾਂ ਦਾ ਸੇਵਨ ਕਰਨ ਦਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਉਕਤ ਗ੍ਰੰਥੀ ਦਾ ਵਾਰ-ਵਾਰ ਟਰਾਂਸਫਰ ਹੋਣਾ ਦੱਸਿਆ ਜਾ ਰਿਹਾ ਹੈ।