

Threat to bombri the Golden Temple to bomb the

ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹਰਿਮੰਦਰ ਸਾਹਿਬ ਦੇ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਨੂੰ ਤਾਇਨਾਤ ਕਰ ਦਿੱਤਾ ਹੈ ਅਤੇ ਬਾਹਰ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੱਜ ਹੀ ਇੱਕ ਈਮੇਲ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਜਾਣਕਾਰੀ ਭੇਜੀ ਗਈ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਹੈ। ਇੰਨਾ ਹੀ ਨਹੀਂ, ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਿਸ ਕਮਿਸ਼ਨਰ ਅਤੇ ਪੁਲਿਸ ਸਟੇਸ਼ਨ ਈ-ਡਵੀਜ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
