
ਜਲੰਧਰ / ਬਿਓਰੋ
ਜਲੰਧਰ ਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹੱਕ ਚ ਇਲਾਕਾ ਨਿਵਾਸੀਆਂ ਵੱਲੋਂ ਭਾਰੀ ਹੰਗਾਮਾ ਤੇ ਨਾਰੇਬਾਜੀ ਕੀਤੀ ਗਈ. ਜਾਣਕਾਰੀ ਮੁਤਾਬਕ ਯੂਨੀਵਰਸਿਟੀ ਦੇ ਇੱਕ ਅਧਿਆਪਕ ਵੱਲੋਂ ਵਿਦਿਆਰਥੀ ਨੂੰ ਜਾਤ ਬਰਾਦਰੀ ਦੇ ਖਿਲਾਫ ਭੱਦੀ ਸ਼ਬਦਾਵਦੀ ਬੋਲੀ ਗਈ ਜਦ ਇਸ ਸਬੰਧੀ ਵਿਦਿਆਰਥੀ ਨੇ ਆਪਣੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਤਾਂ ਇਲਾਕਾ ਨਿਵਾਸੀਆਂ ਨੇ ਇਕੱਠੇ ਹੋ ਕੇ ਵਿਦਿਆਰਥੀਆਂ ਵਲੋਂ ਹੱਕ ਚ ਯੂਨੀਵਰਸਿਟੀ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ ਗਿਆ ਅਤੇ ਯੂਨੀਵਰਸਿਟੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ

ਇਸ ਮੌਕੇ ਨੌਜਵਾਨ ਨੇਤਾ ਨਵੂ ਥਮਲਵਾਲ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀ ਅਧਿਆਪਕ ਖਿਲਾਫ ਐਸ ਸੀਂ ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇ









