ਸੰਭੂ ਬਾਰਡਰ ‘ਤੇ ਖਨੌਰੀ ਬਾਰਡਰ ਪੁਲਿਸ ਨੇ ਕਰਵਾਏ ਖਾਲੀ, ਤੰਬੂ ਬੁਲਡੋਜ਼ਰ ਨਾਲ ਢਾਹੇ ,ਕਿਸਾਨਾਂ ਦੀਆਂ ਲੱਥੀਆਂ ਪੱਗਾਂ,ਡੱਲੇਵਾਲ-ਪੰਧੇਰ ਗ੍ਰਿਫਤਾਰ
Khanauri Border Police cleared the Sambhu border, Dallewal-Pandher arrested, farmers' tents demolished with bulldozers

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਡੱਲੇਵਾਲ ਜਿਵੇਂ ਹੀ ਮੀਟਿੰਗ ਤੋਂ ਬਾਅਦ ਬਾਹਰ ਆਏ, ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਵੀ ਹੋਈ। ਇਸ ਝੜਪ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਪੱਗਾਂ ਵੀ ਸਿਰਾਂ ਤੋਂ ਲੱਥ ਗਈਆਂ। ਇਹ ਵੀ ਖ਼ਬਰਾਂ ਮੀਡੀਆ ਰਿਪੋਰਟਾਂ ਵਿੱਚ ਸਾਹਮਣੇ ਆ ਰਹੀਆਂ ਹਨ ਕਿ ਮੰਗਾਂ ਲਈ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਚੱਲ ਰਹੇ ਮੋਰਚੇ ਨੂੰ ਵੀ ਪੰਜਾਬ ਪੁਲਿਸ ਚੁਕਵਾ ਸਕਦੀ ਹੈ। ਵੱਡੀ ਗਿਣਤੀ ਵਿੱਚ ਪੁਲਿਸ ਦੇ ਕਾਫਲੇ ਇਨ੍ਹਾਂ ਬਾਰਡਰਾਂ ਵੱਲ ਨੂੰ ਕਾਰਵਾਈ ਲਈ ਰਵਾਨਾ ਹੋਏ ਹਨ ਅਤੇ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।ਪੁਲੀਸ ਨੇ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਵਾਪਸ ਸ਼ੰਭੂ ਤੇ ਖਨੌਰੀ ਮੋਰਚਿਆਂ ਉਤੇ ਪਰਤਦੇ ਸਮੇਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ਼, ਸਰਵਣ ਸਿੰਘ ਪੰਧੇਰ ਅਤੇ ਅਭਿਮਨਿਊ ਕੋਹਾੜ ਸਣੇ 200 ਤੋਂ ਵੱਧ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪੰਧੇਰ ਨੂੰ ਜ਼ੀਰਕਪੁਰ ਬੈਰੀਅਰ ਤੋਂ ਹਿਰਾਸਤ ਵਿਚ ਲਿਆ ਜਦੋਂਕਿ ਡੱਲੇਵਾਲ, ਕਾਕਾ ਸਿੰਘ ਕੋਟੜਾ ਤੇ ਅਭਿਮੰਨਿਊ ਕੋਹਾੜ ਨੂੰ ਮੁਹਾਲੀ ਵਿਚ ਬੈਸਟੈੱਕ ਮਾਲ ਤੋਂ ਪੁਲੀਸ ਨੇ ਹਿਰਾਸਤ ਵਿਚ ਲਿਆ ਗਿਆ ਹੈ।
ਖਨੌ
ਰੀ ਸਰਹੱਦ ਉੱਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਪਹੁੰਚਿਆ ਹੈ। ਇਸ ਤੋਂ ਬਾਅਦ ਹੁਣ ਪੁਲਿਸ ਨੇ ਕਿਸਾਨਾਂ ਨੂੰ ਬੱਸਾਂ ਵਿੱਚ ਭਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਹੱਥੋਪਾਈ ਵਿੱਚ ਕਿਸਾਨਾਂ ਦੀਆਂ ਪੱਗਾਂ ਵੀ ਲੱਥੀਆਂ ਹਨ
ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਐਡਵੋਕੇਟ ਧਾਮੀ
ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲੜ ਰਹੇ ਕਿਸਾਨਾਂ ਦੀ ਧੋਖੇਬਾਜ਼ੀ ਨਾਲ ਕੀਤੀ ਗਈ ਗਿ੍ਰਫਤਾਰੀ ਦੇਸ਼ ਦੇ ਅੰਨਦਾਤਾਵਾਂ ਦਾ ਵੱਡਾ ਅਪਮਾਨ ਹੈ। ਇਹ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਕਿਸਾਨ ਅੱਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਪੀੜਤ ਹਨ।
‘ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ’
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਆਪਣੇ ਅਧਿਕਾਰਤ ਫੇਸਬੁੱਕ ਪੇਜ਼ ਉੱਤੇ ਸਾਂਝੀ ਕੀਤੀ ਵੀਡੀਓ ਵਿੱਚ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਵਿੱਚੋਂ ਇੱਕ ਆਗੂ ਨੇ ਕਿਹਾ, ”ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਧੋਖੇ ਨਾਲ ਹਿਰਾਸਤ ਵਿੱਚ ਲਿਆ ਹੈ।”
ਪੁਲਿਸ ਇਨ੍ਹਾਂ ਆਗੂਆਂ ਨੂੰ ਬੱਸ ਵਿੱਚ ਭਰ ਕੇ ਲਿਆ ਰਹੀ ਸੀ ਤਾਂ ਇਨ੍ਹਾਂ ਕਿਸਾਨਾਂ ਨੇ ਵੀਡੀਓ ਸੋਸ਼ਲ ਮੀਡੀਆ ਉੱਤੇ ਪਾਈ ਅਤੇ ਦਾਅਵਾ ਕੀਤਾ ਕਿ ਡੱਲੇਵਾਲ ਨੂੰ ਐਂਬੂਲੈਂਸ ਸਣੇ ਹੀ ਲੈ ਗਏ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਦੀ ਖਿੱਚੋਤਾਣ ਵੀ ਹੋਈ ਅਤੇ ਕਈ ਕਿਸਾਨ ਜ਼ਖ਼ਮੀ ਵੀ ਹੋਏ ਹਨ।
ਚੰਡੀਗੜ੍ਹ ਵਿੱਚ ਬੈਠਕ ਤੋਂ ਬਾਅਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਉਹ ਵੱਡੀ ਗਿਣਤੀ ਵਿੱਚ ਮੋਰਚਿਆਂ ਉੱਤੇ ਪਹੁੰਚਣ।
ਕੋਟੜਾ ਨੇ ਕਿਹਾ ਸੀ ਕਿ ਕਿਸਾਨ ਕਿਸੇ ਵੀ ਹੀਲ਼ੇ ਮੋਰਚੇ ਖਾਲ੍ਹੀ ਨਹੀਂ ਕਰਨਗੇ