
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ 12 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਸਥਾਨਕ ਰੇਲਵੇ ਸਟੇਸ਼ਨ ‘ਤੇ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਆਲ ਇੰਡੀਆ ਕਿਸਾਨ ਸਭਾ ਵਲੋਂ ਸੁਰਜੀਤ ਸਿੰਘ ਸਮਰਾ, ਕੁਲਜੀਤ ਸਿੰਘ, ਬਲਵਿੰਦਰ ਸਿੰਘ ਸਾਬੀ, ਰਣਜੀਤ ਸਿੰਘ, ਤਰਸੇਮ ਸਿੰਘ ਢਿਲੋਂ, ਸਵਰਨ ਸਿੰਘ ਅਕਲਪੁਰੀ ਦੀ ਪ੍ਰਧਾਨਗੀ ਹੇਠ ਧਰਨਾ ਲਗਾ ਕੇ ਰੇਲ ਦਾ ਚੱਕਾ ਜਾਮ ਕੀਤਾ