
ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਅਰਦਾਸ ਦੇ ਪੈਸਿਆਂ ਵਾਲੇ ਕਾਊਂਟਰ ਚੋਂ ਇੱਕ ਲੱਖ ਦੀ ਚੋਰੀ ਕ ਰਨ ਵਾਲੇ 4 ਦੋਖੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਇਨ੍ਹਾਂ ਆਰੋਪੀਆਂ ਦਾ ਪਿੱਛਾ ਕਰਦੀ ਦਿੱਲੀ ਤੱਕ ਪਹੁੰਚੀ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰ ਦੋਸ਼ੀਆਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਫ਼ਿਲਹਾਲ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਦੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਦਿੱਲੀ ਦੇ ਜਹਾਂਗੀਪੁਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸ੍ਰੀ ਦਰਬਾਰ ਸਾਹਿਬ ਦੇ ਸੀਸੀਟੀਵੀ ਕੈਮਰੇ ਵਿੱਚ ਦਿਖਣ ਤੋਂ ਬਾਅਦ ਪੁਲਿਸ ਵੱਲੋਂ ਹਰ ਕੈਮਰੇ ਨੂੰ ਖੰਘਾਲਿਆ ਗਿਆ ਜਿਸ ਤੋਂ ਪਤਾ ਲੱਗਿਆ ਕਿ ਇਹ ਆਰੋਪੀ ਟਰੇਨ ਰਾਹੀਂ ਦਿੱਲੀ ਲਈ ਰਵਾਨਾ ਹੋ ਗਏ। ਦਿੱਲੀ ਰੇਲਵੇ ਸਟੇਸ਼ਨ ਤੋਂ ਵੀ ਆਰੋਪੀਆਂ ਦੀ ਸੀਸੀਟੀਵੀ ਕੱਢੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦਾ ਲਗਾਤਾਰ ਪਿੱਛਾ ਕੀਤਾ