ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Gulab Chand Kataria) ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਨਵ-ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਵਾਗਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਹਨ। ਸੀ.ਐਮ. ਮਾਨ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਦੇਸ਼ ਅਤੇ ਪੰਜਾਬ ਦੇ ਲੋਕਾਂ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਵਾਹਿਗੁਰੂ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀ ਸੇਵਾ ਕਰਦੇ ਰਹਿਣ ਜੋ ਵੀ ਪੰਜਾਬ ਵਿੱਚ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਉਹ ਇਸ ਮੌਕੇ ਸਿਆਸਤ ਨਾਲ ਸਬੰਧਤ ਨਾ ਤਾਂ ਕੋਈ ਗੱਲ ਕਰਨਗੇ ਅਤੇ ਨਾ ਹੀ ਕੋਈ ਜਵਾਬ ਦੇਣਗੇ।
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਰਾਜਪਾਲ ਬਣਨ ਤੋਂ ਬਾਅਦ ਉਹ ਇਮਾਨਦਾਰੀ ਨਾਲ ਕੰਮ ਕਰਨ ਅਤੇ ਜਨਤਾ ਦੇ ਸੇਵਕ ਵਜੋਂ ਕੰਮ ਕਰਨ ਦੀ ਅਰਦਾਸ ਕਰਨ ਆਏ ਹਨ। ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਜੋ ਵੀ ਕੀਤਾ ਜਾ ਸਕਦਾ ਹੈ, ਉਨ੍ਹਾਂ ਨੂੰ ਚੰਗੇ ਢੰਗ ਨਾਲ ਉਸ ਨੂੰ ਜ਼ਮੀਨ ‘ਤੇ ਉਤਾਰਨਾ ਹੈ। ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਵਧਣਾ ਚਾਹੀਦਾ ਹੈ। ਉਹ ਹਮੇਸ਼ਾ ਆਪਣੇ ਕੰਮ ਵਿੱਚ ਸਫਲ ਰਹਿਣ ਅਤੇ ਸ਼ਾਂਤੀ ਬਣੀ ਰਹੇ