
ਕੈਨੇਡਾ ਦੇ ਸੰਸਦ ਮੈਂਬਰ ਜਗਮੀਤ ਸਿੰਘ ਨੇ ਇਕ ਵਾਰ ਫਿਰ ਭਾਰਤ ਖਿਲਾਫ ਭੜਕਾਊ ਬਿਆਨ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਸੰਸਦ ਵਿੱਚ ਕਿਹਾ ਸੀ ਕਿ ਇੱਕ ਸਿੱਖ ਕਾਰਕੁਨ ਦੇ ਕਤਲ ਵਿੱਚ ਭਾਰਤ ਸਰਕਾਰ ਦਾ ਹੱਥ ਹੈ।
ਉਥੋਂ ਦੀ ਸਰਕਾਰ ਨੇ ਟਰੂਡੋ ਦੇ ਦੋਸ਼ਾਂ ਦੀ ਜਾਂਚ ਦੌਰਾਨ ਇੱਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਹੈ। ਟਰੂਡੋ ਨੇ ਸੰਸਦ ਵਿੱਚ ਕਿਹਾ ਸੀ ਕਿ ਕੈਨੇਡੀਅਨ ਖੁਫੀਆ ਏਜੰਸੀਆਂ ਖਾਲਿਸਤਾਨ ਪੱਖੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਜਾਂਚ ਕਰ ਰਹੀਆਂ ਹਨ। ਨਿੱਝਰ ਨੂੰ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਸਿੱਖ ਸੱਭਿਆਚਾਰਕ ਕੇਂਦਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ।
ਕੈਨੇਡੀਅਨ ਸੰਸਦ ਮੈਂਬਰ ਜਗਮੀਤ ਸਿੰਘ ਨੇ ਇਸ ਸਬੰਧੀ ਪੀਐਮ ਮੋਦੀ ਨੂੰ ਚੇਤਾਵਨੀ ਦਿੱਤੀ ਹੈ। ਜਗਮੀਤ ਨੇ ਟਵੀਟ ਕੀਤਾ, “ਅੱਜ ਸਾਨੂੰ ਇਲਜ਼ਾਮਾਂ ਬਾਰੇ ਪਤਾ ਲੱਗਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਹਰਦੀਪ ਸਿੰਘ ਨਿੱਝਰ – ਇੱਕ ਕੈਨੇਡੀਅਨ ਨਾਗਰਿਕ – ਕੈਨੇਡਾ ਦੀ ਧਰਤੀ ‘ਤੇ ਕਤਲ ਕਰ ਦਿੱਤਾ। ਸਾਰੇ ਕੈਨੇਡੀਅਨਾਂ ਲਈ, ਇਹ ਇੱਕ ਤ੍ਰਾਸਦੀ ਹੈ।” “ਇਹ ਮੇਰਾ ਵਾਅਦਾ ਹੈ। ਮੈਂ ਕੋਈ ਕਸਰ ਨਹੀਂ ਛੱਡਾਂਗਾ। ਨਰੇਂਦਰ ਮੋਦੀ ਨੂੰ ਜਵਾਬਦੇਹ ਠਹਿਰਾਉਣ ਸਮੇਤ ਨਿਆਂ ਦੀ ਪ੍ਰਾਪਤੀ ਵਿੱਚ ਪਿੱਛੇ ਨਹੀਂ ਹਟਿਆ ।”ਦੱਸ ਦੇਈਏ ਕਿ ਕੈਨੇਡਾ ਵਿੱਚ ਸਿੱਖਾਂ ਦੀ ਆਬਾਦੀ 7,70,000 ਤੋਂ ਵੱਧ ਹੈ।