
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਜਿੱਥੇ ਪੱਬਾਂ ਭਾਰ ਹਨ ਉਥੇ ਹੀ ਦਲ ਬਦਲਣ ਦਾ ਦੌਰ ਵੀ ਜਾਰੀ ਹੈ। ਅੱਜ ਭਾਜਪਾ ਵਿੱਚ ਇੱਕ ਵੱਡੀ ਸ਼ਮੂਲੀਅਤ ਹੋਈ ਹੈ। ਜਿੰਨਾ ਵਿੱਚ ਅਕਾਲੀ ਦਲ ਦੇ ਵੱਡੇ ਨਾਮ ਜੁੜੇ ਹਨ। ਦਰਅਸਲ ਅੱਜ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਅਤੇ ਆਈਏਐਸ ਨੂੰਹ ਪਰਮਪਾਲ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।