ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਗਿਆ ਹੈ। ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ ਜਦੋਂਕਿ ਦੁੱਖ ਭੰਜਣੀ ਬੇਰੀ ਬਾਹੀ ਵਾਲੇ ਪਾਸੇ ਬਣੇ ਕਾਊਂਟਰ ‘ਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਬੈਠਾ ਸੀ ਤਾਂ ਇਕ ਔਰਤ ਤੇ ਦੋ ਵਿਅਕਤੀ ਉਨ੍ਹਾਂ ਪਾਸ ਪਹੁੰਚੇ ਤੇ ਰਸੀਦ ਕਟਵਾਈ।
ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ। ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ‘ਚੋਂ ਇਕ ਲੱਖ ਰੁਪਏ 50-50 ਹਜ਼ਾਰ ਦੇ ਦੋ ਬੰਡਲ ਚੋਰੀ ਕਰ ਲਏ।
ਇਹ ਘਟਨਾ ਸਬੰਧਤ ਕਲਰਕ ਨੂੰ ਤਕਰੀਬਨ ਇਕ ਘੰਟੇ ਬਾਅਦ ਉਸ ਸਮੇਂ ਪਤਾ ਲੱਗੀ ਜਦੋਂ ਉਸ ਨੇ ਕੈਸ਼ ਦਾ ਮਿਲਾਨ ਕੀਤਾ ਗਿਆ। ਪੁਲਿਸ ਨੇ ਸ਼ੱਕੀ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।