
ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਲੀ ਕਿਸਾਨੀ ਮੋਰਚਾ ਦੇ 2 ਸਾਲ ਪੂਰੇ ਹੋਣ ‘ਤੇ ਰਹਿੰਦੀਆਂ ਮੰਗਾਂ ਨੂੰ ਲੈ ਕੇ ਅੱਜ 26 ਨਵੰਬਰ ਨੂੰ ਹੱਲਾ ਬੋਲ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਕੋਲ ਹਜ਼ਾਰਾਂ ਕਿਸਾਨਾਂ ਵਲੋਂ ਇਕੱਠ ਕੀਤਾ ਗਿਆ ਹੈ। ਇਥੋਂ ਪੰਜਾਬ ਦੇ ਰਾਜਪਾਲ ਦੇ ਭਵਨ ਵੱਲ ਮਾਰਚ ਕੀਤਾ ਜਾਏਗਾ। ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਲੋਂ ਬੈਰੀਗੇਟਿੰਗ ਕਰਕੇ ਰਸਤਾ ਬੰਦ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਤੋੋਂ ਕੀਤੇ ਵਾਅਦੇ ਅਨਸੁਾਰ ਐਮਐਸਪੀ ਲਾਗੂ ਕਰਨ, ਖਰਾਬ ਫਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ, ਕਿਸਾਨਾਂ ਦਾ ਕਰਜ਼ਾ ਮਾਫ ਕਰਨ,60 ਸਾਲ ਤੋਂ ਬਾਅਦ ਕਿਸਾਨਾਂ ਨੂੰ ਪੈਨਸ਼ਨ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਏਗਾ