
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ‘ਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਪੁੱਜੇ ਹੋਏ ਹਨ। ਉਨ੍ਹਾਂ ਤੋਂ ਇਲਾਵਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਹਨ।
ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਪਹੁੰਚ ਸਕਦੇ ਹਨ। ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।