ਬੀਬੀ ਜਗੀਰ ਕੌਰ ਨੂੰ ਬੜੇ ਫ਼ਰਕ ਨਾਲ ਹਰਾ ਕੇ ਹਰਜਿੰਦਰ ਸਿੰਘ ਧਾਮੀ ਬਣੇ SGPC ਪ੍ਰਧਾਨ, ਢੀਂਡਸਾ ਦਾ Challenge ਠੁੱਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਚੋਣ ਜਿੱਤ ਗਏ ਹਨ ਉਹਨਾਂ ਨੇ ਬੀਬੀ ਜਗੀਰ ਕੌਰ ਨੂੰ ਬੜੇ ਫ਼ਰਕ ਨਾਲ ਹਰਾਇਆ ਹੈ। ਐਸਜੀਪੀਸੀ ਦੀਆਂ ਚੋਣਾਂ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਪਈਆਂ, ਜਦੋਂ ਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ।
ਜਗੀਰ ਕੌਰ ਐਸਜੀਪੀਸੀ ਚੋਣਾਂ ਵਿੱਚ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿੱਚ ਮੁਕਾਬਲਾ ਸੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਹਰਜਿੰਦਰ ਸਿੰਘ ਧਾਮੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਪੰਥ ਲਈ ਕੰਮ ਕਰਦੀ ਰਿਹਾਂਗੀ। ਉਨ੍ਹਾਂ ਕਿਹਾ ਕਿ ਮੈਂ ਧੱਕੇ ਦੇ ਬਾਵਜੂਦ 42 ਵੋਟਾਂ ਲੈ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਚੁਣੇ ਗਏ ਅਹੁਦੇਦਾਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ :
ਪ੍ਰਧਾਨ – ਹਰਜਿੰਦਰ ਸਿੰਘ ਧਾਮੀ
ਸੀਨੀਅਰ ਮੀਤ ਪ੍ਰਧਾਨ- ਬਲਦੇਵ ਸਿੰਘ ਕਾਇਮਪੁਰ
ਜੂਨੀਅਰ ਮੀਤ ਪ੍ਰਧਾਨ- ਅਵਤਾਰ ਸਿੰਘ ਫਤਹਿਗੜ੍ਹ ਸਾਹਿਬ
ਜਨਰਲ ਸਕੱਤਰ- ਗੁਰਚਰਨ ਸਿੰਘ ਗਰੇਵਾਲ
ਅੰਤ੍ਰਿੰਗ ਕਮੇਟੀ ਮੈਂਬਰ-ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਤੁਗਲਵਾਲ, ਸਰਵਣ ਸਿੰਘ ਕੁਲਾਰ, ਬਾਵਾ ਸਿੰਘ ਗੁਮਾਨਪੁਰਾ, ਜਰਨੈਲ ਸਿੰਘ ਕਰਤਾਰਪੁਰ, ਭੁਪਿੰਦਰ ਸਿੰਘ ਅਸੰਧ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਮਲਕੀਤ ਸਿੰਘ ਚੰਗਾਲ,ਅਮਰਜੀਤ ਸਿੰਘ ਬੰਡਾਲਾ,ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ ਚੁਣੇ ਗਏ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਐੱਸ. ਜੀ. ਪੀ. ਸੀ. ਚੋਣਾਂ ਤੋਂ ਪਹਿਲਾਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸਿੱਧਾ ਚੈਲੰਜ ਕੀਤਾ ਹੈ। ਢੀਂਡਸਾ ਨੇ ਕਿਹਾ ਹੈ ਕਿ ਜੇਕਰ ਉਹ 25 ਤੋਂ ਹੇਠਾਂ ਘੱਟ ਵੋਟਾਂ ‘ਤੇ ਹਾਰਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ। ਢੀਂਡਸਾ ਨੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਕਿਹਾ ਹੈ ਕਿ ਜੇਕਰ ਅਸੀਂ 25 ਤੋਂ ਜ਼ਿਆਦਾ ਵੋਟਾਂ ਲੈਂਦੇ ਹਾਂ ਤਾਂ ਕੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਾਰਟੀ ਦੀ ਪ੍ਰਧਾਨਗੀ ਛੱਡ ਦੇਣਗੇ?ਦੱਸਣਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਸੀ ਕਿ ਜੇਕਰ 25 ਤੋਂ ਘੱਟ ਵੋਟਾਂ ਮਿਲੀਆਂ ਤਾਂ ਕੀ ਸੁਖਦੇਵ ਸਿੰਘ ਢੀਂਡਸਾ ਸਿਆਸਤ ਛੱਡ ਦੇਣਗੇ ਤਾਂ ਹੁਣ ਸੁਖਦੇਵ ਸਿੰਘ ਢੀਂਡਸਾ ਵੱਲੋਂ ਵਲਟੋਹਾ ਨੂੰ ਸਿੱਧਾ ਚੈਲੰਜ ਕੀਤਾ ਗਿਆ ਹੈ।