[the_ad id="98460"] [the_ad id="98341"]
Punjab

ਹਵਾਈ ਅੱਡੇ ‘ਤੇ ਯਾਤਰੀ ਦੇ ਅੰਡਰਵੀਅਰ ‘ਚੋਂ 1.60 ਕਰੋੜ ਦਾ ਸੋਨਾ ਬਰਾਮਦ

ਕਸਟਮ ਵਿਭਾਗ ਨੇ ਦੁਬਈ ਤੋਂ ਆਏ ਯਾਤਰੀ ਤੋਂ 1.60 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਦੁਬਈ ਤੋਂ ਚੰਡੀਗੜ੍ਹ ਜਾਣ ਵਾਲੀ ਇੰਡੀਗੋ ਦੀ ਫਲਾਈਟ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਸਟਮ ਅਧਿਕਾਰੀਆਂ ਨੇ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਯਾਤਰੀ ਦੇ ਅੰਡਰਵੀਅਰ ਅੰਦਰ ਚਿਪਕਾਏ 6 ਪਾਊਚ ਮਿਲੇ, ਜਿਨ੍ਹਾਂ ‘ਚੋਂ 2907 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ਦੀ ਬਾਜ਼ਾਰੀ ਕੀਮਤ 1.60 ਕਰੋੜ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਨੇ ਸੋਨਾ ਜ਼ਬਤ ਕਰ ਲਿਆ ਹੈ

Back to top button