
ਸੰਗਰੂਰ ਵਿੱਚ ਜਿਸ ਮੈਡੀਕਲ ਕਾਲਜ ਦਾ ਨੀਂਹ ਪੱਥਰ ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਰੱਖਿਆ ਸੀ। ਇਸ ‘ਤੇ ਹਾਈਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਲਈ ਕਿਹਾ ਹੈ। ਦੱਸ ਦਈਏ ਕਿ 5 ਅਗਸਤ ਨੂੰ ਸੀਐਮ ਮਾਨ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ।

ਮਾਮਲਾ ਗੁਰਦੁਆਰਾ ਅਗਥਾ ਸਾਹਿਬ ਦੀ ਜ਼ਮੀਨ ਨਾਲ ਸਬੰਧਤ ਹੈ। ਐਸਜੀਪੀਸੀ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਗੁਰਦੁਆਰਾ ਟਰੱਸਟ ਨੇ ਜੋ ਜ਼ਮੀਨ ਸਰਕਾਰ ਨੂੰ ਤੋਹਫ਼ੇ ਵਿੱਚ ਦਿੱਤੀ ਹੈ, ਉਹ ਸ਼੍ਰੋਮਣੀ ਕਮੇਟੀ ਦੀ ਮਲਕੀਅਤ ਹੈ। ਇਸ ਲਈ ਉਥੋਂ ਦੀ ਟਰੱਸਟ ਇਸ ਨੂੰ ਕਿਸੇ ਨੂੰ ਨਹੀਂ ਦੇ ਸਕਦੀ ਹੈ।