Jalandhar

ਹਾਈਕੋਰਟ ਨੇ ਮਾਨ ਸਰਕਾਰ ਦੇ DGP ਤੇ SSP ਨੂੰ ਦਿੱਤੇ ਸਖ਼ਤ ਨਿਰਦੇਸ਼

The High Court gave strict instructions to the DGP and SSP of the Hon'ble government

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ(Punjab Government) ਨੂੰ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰਾਜੈਕਟਾਂ ਲਈ ਲੋੜੀਂਦੀ ਜ਼ਮੀਨ ਦਾ ਕਬਜ਼ਾ 15 ਅਕਤੂਬਰ ਜਾਂ ਇਸ ਤੋਂ ਪਹਿਲਾਂ NHAI ਠੇਕੇਦਾਰਾਂ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ NHAI ਦੀਆਂ ਲੋੜਾਂ ਅਨੁਸਾਰ ਵਾਧੂ ਜ਼ਮੀਨ ਦਾ ਤਬਾਦਲਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

15 ਅਕਤੂਬਰ  ਤੱਕ ਕੰਮ ਮੁਕੰਮਲ ਕਰਨ ਦੇ ਨਿਰਦੇਸ਼

ਹਾਈ ਕੋਰਟ ਨੇ ਕਿਹਾ ਕਿ ਜ਼ਮੀਨ ਐਕਵਾਇਰ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ NHAI ਨੂੰ 15 ਅਕਤੂਬਰ ਤੋਂ ਪਹਿਲਾਂ ਇੱਕ ਪਾਲਣਾ ਹਲਫ਼ਨਾਮਾ ਦਾਇਰ ਕਰਨਾ ਹੋਵੇਗਾ, ਜਿਸ ਵਿੱਚ ਐਕੁਆਇਰ ਕੀਤੀ ਜ਼ਮੀਨ ਦੇ ਖਾਲੀ ਹੋਣ ਤੇ ਕਬਜ਼ੇ ਦੀ ਪੁਸ਼ਟੀ ਕੀਤੀ ਜਾਵੇਗੀ। ਇਹ ਹਲਫ਼ਨਾਮਾ 16 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨਾ ਲਾਜ਼ਮੀ ਹੋਵੇਗਾ।

DGP ਤੇ SSP ਨੂੰ ਵੀ ਨਿਰਦੇਸ਼

ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ NHAI ਦੁਆਰਾ ਐਕੁਆਇਰ ਕੀਤੀ ਜ਼ਮੀਨ ਠੇਕੇਦਾਰਾਂ ਨੂੰ ਸੌਂਪੇ ਜਾਣ ਤੋਂ ਬਾਅਦ, ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਚਲਾਉਣਾ ਚਾਹੀਦਾ ਹੈ। ਅਦਾਲਤ ਨੇ ਪ੍ਰਾਜੈਕਟਾਂ ਦੀ ਪ੍ਰਗਤੀ ‘ਤੇ ਲਗਾਤਾਰ ਨਜ਼ਰ ਰੱਖਣ ਦੀ ਗੱਲ ਵੀ ਕਹੀ ਹੈ। ਪੰਜਾਬ ਦੇ ਡੀਜੀਪੀ ਅਤੇ ਸਬੰਧਤ ਐਸਐਸਪੀਜ਼ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Back to top button