ChandigarhpoliticalPunjab

ਹਾਈਕੋਰਟ ਨੇ ਰਾਘਵਾ ਚੱਢਾ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਨੂੰ ਪਾਈ ਝਾੜ

 ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਖ਼ਿਲਾਫ਼ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਰ ਦੀ ਮੰਗ ‘ਤੇ ਢੁੱਕਵਾਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਕਰਨ ਦੇ ਵੀ ਸਵਾਲ ਚੁੱਕੇ।

ਮਾਨ ਸਰਕਾਰ ਦੇ ਫੈਸਲੇ ਨੂੰ ਚੁਣੌਤੀ: ਕਾਬਿਲੇਗੌਰ ਹੈ ਕਿ ਹਾਈਕੋਰਟ ਦੇ ਵਕੀਲ ਜਗਮੋਹਨ ਭੱਟੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਚ ਉਨ੍ਹਾਂ ਨੇ ਰਾਘਵ ਚੱਢਾ ਦੀ ਨਿਯੁਕਤੀ ਨੂੰ ਨਿਯਮਾਂ ਦੀ ਉਲੰਘਣਾ ਦੱਸਿਆ ਹੈ। ਇਸ ਸਬੰਧੀ ਵਕੀਲ ਜਗਮੋਹਨ ਭੱਟੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਕੋਈ ਨੋਟੀਫਿਕੇਸ਼ਨ ਨਹੀਂ ਹੋਈ ਹੈ, ਕਿਉਂਕਿ ਨੋਟੀਫਿਕੇਸ਼ਨ ਦਾ ਇੱਕ ਨੰਬਰ ਹੁੰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸਦਾ ਕੋਈ ਇੰਡੋਸਰਮੇਂਟ ਨੰਬਰ ਹੈ ਅਤੇ ਜੇਕਰ ਇੰਡੋਸਰਮੇਂਟ ਨੰਬਰ ਹੈ ਤਾਂ ਇਹ ਨੋਟੀਫਿਕੇਸ਼ਨ ਨਹੀਂ ਹੋ ਸਕਦਾ ਹੈ।

Leave a Reply

Your email address will not be published.

Back to top button