JalandharPoliticsPunjab

ਹਾਈਕੋਰਟ ਵਲੋਂ ਪੰਜਾਬ ਚੋਣ ਕਮਿਸ਼ਨ ਨੂੰ ਫਟਕਾਰ, ਪੰਚਾਇਤੀ ਚੋਣਾਂ ਦਾ ਸ਼ਡਿਊਲ ਤੁਰੰਤ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਸ਼ਡਿਊਲ ਕੱਲ੍ਹ ਤੱਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ ਤਾਂ ਕਮਿਸ਼ਨਰ ਖੁਦ ਚੋਣ ਰਿਪੋਰਟ ਲੈ ਕੇ ਅਦਾਲਤ ਵਿੱਚ ਪੇਸ਼ ਹੋਣਗੇ।

ਪੰਜਾਬ ਦੀ ਇੱਕ ਪੰਚਾਇਤ ਦੀ ਉਪ ਚੋਣ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨੋਟਿਸ ਲੈਂਦਿਆਂ ਹਾਈਕੋਰਟ ਨੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਜਦੋਂ ਕੁਝ ਕਾਰਨਾਂ ਕਰਕੇ ਚੋਣਾਂ ਨਹੀਂ ਹੋ ਸਕੀਆਂ ਤਾਂ ਅਦਾਲਤ ਵਿੱਚ ਸਰਕਾਰ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਪਾਈ ਗਈ। ਉਕਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਖ਼ਤ ਰੁਖ਼ ਦਿਖਾਇਆ ਹੈ।

ਹਾਈਕੋਰਟ ‘ਚ ਸੁਣਵਾਈ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਸਾਰੀਆਂ ਪੰਚਾਇਤੀ ਚੋਣਾਂ ਕੁਝ ਸਮੇਂ ‘ਚ ਕਰਵਾਈਆਂ ਜਾਣਗੀਆਂ।

Back to top button