
ਪੰਜਾਬ ਦੇ ਪੁਲਿਸ ਥਾਣਿਆਂ ‘ਚ ਕਈ ਸਾਲਾਂ ਤੋਂ ਜ਼ਬਤ ਕੀਤੇ ਹਜ਼ਾਰਾਂ ਵਾਹਨਾਂ ਦਾ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਸਖਤ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਪੁਲਿਸ ਥਾਣਿਆਂ ‘ਚ 34000 ਤੋਂ ਵੱਧ ਅਜਿਹੇ ਵਾਹਨ ਹਨ, ਜਿਨ੍ਹਾਂ ਦਾ ਨਿਪਟਾਰਾ ਕਰਨ ਨੂੰ ਲੈ ਕੇ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਖਲ ਕੀਤੀ ਗਈ ਗਈ ਸੀ।

ਇਸ ਪਟੀਸ਼ਨ ‘ਤੇ ਰਾਹੀਂ ਐਡਵੋਕੇਟ ਕੰਵਰ ਪਹਿਲ ਸਿੰਘ ਨੇ ਹਾਈਕੋਰਟ ਨੂੰ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਜ਼ਬਤ ਕੀਤੇ ਵਾਹਨ 30 ਦਿਨਾਂ ਦੇ ਅੰਦਰ ਵਾਪਸ ਕਰ ਦਿੱਤੇ ਜਾਣੇ ਚਾਹੀਦੇ ਹਨ ਅਤੇ ਲਾਵਾਰਿਸ ਵਾਹਨਾਂ ਦੀ ਜਾਣਕਾਰੀ ਦੇ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ।
ਹਾਲਾਂਕਿ 2018 ਤੱਕ 34,000 ਤੋਂ ਵੱਧ ਅਜਿਹੇ ਜ਼ਬਤ ਕੀਤੇ ਵਾਹਨ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਖੜ੍ਹੇ ਸਨ ਅਤੇ ਹੁਣ ਇਹ ਗਿਣਤੀ ਹੋਰ ਵੀ ਵੱਧ ਗਈ ਹੋਵੇਗੀ। ਇਸੇ ਮਾਮਲੇ ਵਿੱਚ, ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ।
ਇਸ ‘ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪੰਜਾਬ ਦੇ ਡੀਜੀਪੀ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ 90 ਦਿਨਾਂ ਦੇ ਅੰਦਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ