ReligiousPunjabWorld

ਹਾਈ ਕੋਰਟ ਦੇ ਮੁੱਖ ਜੱਜ ਆਪਣੇ ਸਾਥੀਆਂ ਸਮੇਤ ਸ੍ਰੀ ਨਨਕਾਣਾ ਸਾਹਿਬ ਹੋਏ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਧਰਤੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅੱਜ ਲਾਹੌਰ ਹਾਈ ਕੋਰਟ ਦੇ ਮੁੱਖ ਜੱਜ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਲਈ ਪੁੱਜੇ। ਇਸ ਤੋਂ ਪਹਿਲਾਂ ਲਾਹੌਰ ਹਾਈ ਕੋਰਟ ਦੇ ਜੱਜ ਅਮੀਰ ਭੱਟੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਮੁੱਖ ਗੇਟ ’ਤੇ ਪਹੁੰਚਣ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲਾਹੌਰ ਹਾਈ ਕੋਰਟ ਦੇ ਮੁੱਖ ਜੱਜ ਅਮੀਰ ਭੱਟੀ ਨੂੰ ਪਾਕਿਸਤਾਨ ਓਕਾਫ਼ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ, ਗਿਆਨੀ ਬਲਵੰਤ ਸਿੰਘ, ਗੋਪਾਲ ਸਿੰਘ ਚਾਵਲਾ, ਸੁਰਜੀਤ ਸਿੰਘ ਕੰਵਲ ਵੱਲੋਂ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।

Back to top button