PoliticsEntertainmentPunjab
ਸਿੱਧੂ ਮੂਸੇਵਾਲੇ ਦੇ ਮਾਤਾ ਨੇ ਪੁੱਤ ਨੂੰ ਦਿੱਤਾ ਜਨਮ, ਬਲਕੌਰ ਸਿੰਘ ਨੇ ਕੱਟਿਆ ਕੇਕ, ਵੀਡੀਓ ਆਈ ਸਾਹਮਣੇ
Sidhu Moosewale's mother Charan Kaur gave birth to a son, Balkaur Singh cut the cake, video came out

ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ (mata charan kaur) ਨੇ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਪੁੱਤ ਦੇ ਜਨਮ ‘ਤੇ ਬਲਕੌਰ ਸਿੰਘ (Sidhu Moosewala brother) ਕੇਕ ਕੱਟ ਰਹੇ ਹਨ। ਇਹ ਵੀਡੀਓ ਹਸਪਤਾਲ ਦੀ ਹੈ। (#sidhumoosewala)
ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਉਤੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ- ‘‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।