ਹਿਓਮਨ ਰਾਈਟਸ ਐਂਡ ਐਂਟੀ ਡਰੱਗ ਮੂਵਮੈਂਟ ਪੰਜਾਬ ਦੇ ਕਨਵੀਨਰ ਹਰਮਨ ਸਿੰਘ ਵਲੋਂ ਕਿਸਾਨਾਂ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
Human Rights and Anti Drugs Punjab announces support for farmers' Punjab bandh
ਹਿਓਮਨ ਰਾਈਟਸ ਐਂਡ ਐਂਟੀ ਡਰੱਗ ਮੂਵਮੈਂਟ ਪੰਜਾਬ ਵਲੋ ਕਿਸਾਨਾਂ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
ਜਲੰਧਰ / ਅਮਨਦੀਪ ਰਾਜਾ
ਪਿਛਲੇ ਲੰਬੇ ਸਮੇਂ ਤੋਂ ਆਪਣੀਆਂ 12 ਮੁੱਖ ਮੰਗਾਂ ਲਈ ਕੇਂਦਰ ਸਰਕਾਰ ਨਾਲ ਟਾਕਰਾ ਕਰਦੇ ਆ ਰਹੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ 30 ਦਸੰਬਰ ਨੂੰ ਮੁਕੰਮਲ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸਾਨੂੰ ਸਭ ਨੂੰ ਇਸ ਬੰਦ ਵਿੱਚ ਆਪਣਾ ਪੂਰਾ ਸਮਰਥਨ ਦੇਣਾ ਚਾਹੀਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਹਿਓਮਨ ਰਾਈਟਸ ਐਂਡ ਐਂਟੀ ਡਰੱਗ ਮੂਵਮੈਂਟ ਪੰਜਾਬ ਦੇ ਕਨਵੀਨਰ ਹਰਮਨ ਸਿੰਘ ਨੇ ਕਿਹਾ ਕਿ ਕਿਸਾਨ ਆਪਣੀਆਂ 12 ਜਾਇਜ਼ ਮੰਗਾਂ ਲਈ ਕੇਂਦਰ ਸਰਕਾਰ ਤੋਂ ਮੰਗ ਕਰਦੇ ਆ ਰਹੇ ਹਨ ਪਰ ਕੇਂਦਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ। ਪਿਛਲੇ ਸਮੇਂ ਵਿੱਚ ਹੋਏ ਸੰਘਰਸ਼ ਦੌਰਾਨ ਸਾਢੇ ਸਤ ਸੌ ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ ਪਰ ਹਾਲੇ ਤੱਕ ਕੇਂਦਰ ਸਰਕਾਰ ਨੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਜਿਸ ਦੇ ਰੋਜ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਮੁਕੰਮਲ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਾਰੇ ਨੌਜਵਾਨਾਂ ਨੂੰ ਇੱਕਜੁੱਟ ਹੋ ਕੇ ਕਿਸਾਨਾਂ ਦੇ ਬੰਦ ਵਿੱਚ ਸ਼ਾਂਤਮਈ ਢੰਗ ਨਾਲ ਸਮਰਥਨ ਦੇਣ ਦੀ ਅਪੀਲ ਕੀਤੀ।