
‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਇੱਕ ਵਾਰ ਫਿਰ ਆਪਣੀਆਂ ਤਾਜ਼ਾ ਟਿੱਪਣੀਆਂ ਨਾਲ ਵਿਵਾਦਾਂ ਵਿੱਚ ਘਿਰ ਗਿਆ ਹੈ ਜੋ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਹਿੰਦੀ ਦੇ ਸਾਈਨ ਬੋਰਡ ਵਾਲੀਆਂ ਦੁਕਾਨਾਂ ਤੋਂ ਖਰੀਦਦਾਰੀ ਬੰਦ ਕਰ ਦੇਣ।
ਉਨ੍ਹਾਂ ਅੱਗੇ ਕਿਹਾ ਕਿ ਜਿਸ ਵੀ ਦੁਕਾਨ ‘ਤੇ ਹਿੰਦੀ ਭਾਸ਼ਾ ਲਿਖੀ ਹੋਈ ਹੈ ਜਾਂ ਕੋਈ ਵੀ ਸਾਈਨ ਬੋਰਡ ਹੈ, ਉਸ ਦਾ ਸੂਬੇ ਦੇ ਸਥਾਨਕ ਲੋਕਾਂ ਵੱਲੋਂ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ।
2 ਲੱਖ ਰੁਪਏ ਦੀ ਗਰਾਂਟ ਨੂੰ ਲੈ ਕੇ ਗੁਰਦੁਆਰਾ ਸਾਹਿਬ ‘ਤੇ ਈਸਾਈਆਂ ਵੱਲੋਂ ਪਥਰਾਅ ਸ਼ੁਰੂ ਕੀਤੇ ਜਾਣ ‘ਤੇ ਬੀਤੇ ਕੱਲ੍ਹ ਈਸਾਈ ਅਤੇ ਸਿੱਖ ਭਾਈਚਾਰਿਆਂ ਵਿਚਕਾਰ ਹੋਏ ਟਕਰਾਅ ‘ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਵਿੱਤਰ ਅਸਥਾਨ ‘ਤੇ ਪਥਰਾਅ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ‘ਵਾਰਿਸ ਪੰਜਾਬ ਦੇ’ ਮੁਖੀ ਨੇ ਅੱਗੇ ਕਿਹਾ, “ਸਿੱਖ ਭਾਈਚਾਰਾ ਕਦੇ ਵੀ ਕਿਸੇ ਪਵਿੱਤਰ ਸਥਾਨ ‘ਤੇ ਪਥਰਾਅ ਨਹੀਂ ਕਰਦਾ ਅਤੇ ਨਾ ਹੀ ਕਿਸੇ ਹੋਰ ਧਰਮ ਦਾ ਨਿਰਾਦਰ ਕਰਦਾ ਹੈ। ਜੇਕਰ ਜਿੰਮੇਵਾਰਾਂ ਖਿਲਾਫ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਅਸੀਂ ਕਾਨੂੰਨ ਅਤੇ ਵਿਵਸਥਾ ਨੂੰ ਆਪਣੇ ਹੱਥਾਂ ‘ਚ ਲੈ ਲਵਾਂਗੇ।”