ਮਾਨ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਲੋਕ ਹਿੱਤ ਫੈਸਲੇ ਲਏ ਜਾਂਦੇ ਰਹੇ ਹਨ। ਇਸੇ ਤਹਿਤ ਵੱਡੇ-ਵੱਡੇ ਐਲਾਨ ਮੁੱਖ ਮੰਤਰੀ ਵੱਲੋਂ ਕੀਤੇ ਜਾਂਦੇ ਰਹੇ ਹਨ। ਅਜਿਹਾ ਹੀ ਇਕ ਅਹਿਮ ਫੈਸਲਾ ਅੱਜ CM ਮਾਨ ਵੱਲੋਂ ਕੀਤਾ ਗਿਆ, ਜਿਸ ਤਹਿਤ ਇਕ ਐਪ ਲਾਂਚ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸੀਐੱਮ ਮਾਨ ਨੇ ਅੱਜ ਇਕ ਐਪ ਲਾਂਚ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਘਰ ਬੈਠੇ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ ਮਿਲੇਗਾ।
CM ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਈ-ਸਰਕਾਰ ਵੱਲੋਂ ਇਕ ਹੋਰ ਕਦਮ, ਟਰਾਂਸਪੋਰਟ ਵਿਭਾਗ ਨੇ ਵਾਹਨਾਂ ਦੀ ਫਿਟਨੈੱਸ ਲਈ ਐਪ ਲਾਂਚ ਕੀਤਾ ਹੈ। ਹੁਣ ਪੰਜਾਬ ਦੇ ਕਿਸੇ ਵੀ ਕੋਨੇ ਵਿਚ ਬੈਠ ਕੇ ਵਾਹਨ ਫਿਟਨੈੱਸ ਸਰਟੀਫਿਕੇਟ ਆਨਲਾਈਨ ਬਣਵਾ ਸਕਦੇ ਹਨ