Indiacanada, usa ukEducationWorld
ਹੁਣ ਆਸਟ੍ਰੇਲੀਆ ਜਾਣਾ ਹੋਇਆ ਔਖਾ, ਵਿਦਿਆਰਥੀਆਂ ਲਈ ਵੀਜ਼ਾ ਨਿਯਮ ਸਖਤ ਕਰਨ ਦਾ ਕੀਤਾ ਐਲਾਨ
ਜਿੱਥੇ ਕੈਨੇਡਾ ਨੇ GIC ਫੀਸ 10 ਹਜ਼ਾਰ ਤੋਂ ਵਧਾ ਕੇ 20,635 ਡਾਲਰ ਕਰ ਦਿੱਤੀ ਹੈ, ਹੁਣ ਉੱਥੇ ਹੀ ਹੁਣ ਆਸਟ੍ਰੇਲੀਆ ਨੇ ਵੀ ਸਟੂਡੈਂਟ ਵੀਜ਼ਾ ਨਿਯਮਾਂ ਵਿੱਚ ਸਖਤੀ ਦਾ ਆਦੇਸ਼ ਦਿੱਤਾ ਹੈ। ਦਰਅਸਲ, ਆਸਟ੍ਰੇਲੀਆ ਹੁਣ ਮਾਈਗ੍ਰੈਂਟ ਪਾਲਿਸੀ ਸਖਤ ਕਰਨ ਜਾ ਰਿਹਾ ਹੈ।
ਆਸਟ੍ਰੇਲੀਆ ਨੇ ਕਿਹਾ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਲੋਅ ਸਕਿਲਡ ਕਾਮਿਆਂ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ। ਜਿਸ ਨਾਲ ਅਗਲੇ ਦੋ ਸਾਲਾਂ ਵਿੱਚ ਪ੍ਰਵਾਸੀਆਂ ਦੀ ਗਿਣਤੀ ਵਿੱਚ ਅੱਧੀ ਕਮੀ ਆ ਸਕਦੀ ਹੈ, ਕਿਉਂਕਿ ਸਰਕਾਰ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਸੁਧਾਰ ਕਰਨਾ ਚਾਹੁੰਦੀ ਹੈ। ਨਵੀਆਂ ਨੀਤੀਆਂ ਦੇ ਤਹਿਤ ਅੰਤਰਰਾਸ਼ਟਰੀ ਵਿਦਿਆਰਥਾਈਂ ਨੂੰ ਅੰਗਰੇਜ਼ੀ ਪ੍ਰੀਖਿਆਵਾਂ ਵਿੱਚ ਉੱਚ ਰੇਟਿੰਗ ਹਾਸਿਲ ਕਰਨ ਦੀ ਜ਼ਰੂਰਤ ਹੋਵੇਗੀ ਤੇ ਇੱਕ ਵਿਦਿਆਰਥੀ ਦੇ ਦੂਜੇ ਵੀਜ਼ਾ ਅਰਜ਼ੀ ‘ਤੇ ਜ਼ਿਆਦਾ ਜਾਂਚ ਹੋਵੇਗੀ, ਜਿਸ ਕਾਰਨ ਉਨ੍ਹਾਂ ਦਾ ਵੀਜ਼ਾ ਆਉਣ ਵਿੱਚ ਜ਼ਿਆਦਾ ਸਮਾਂ ਲੱਗ ਸਕਦਾ ਹੈ।