Amritsarcanada, usa ukChandigarhIndiaJalandharKhannaLudhianaMohali

ਹੁਣ ਇਸ ਦੇਸ਼ ਨੇ Deport ਕੀਤੇ ਪੰਜਾਬੀ!ਤਸੀਹੇ; ਦੇ ਮੋੜੇ ਵਾਪਿਸ ਅੰਮ੍ਰਿਤਸਰ ਪਹੁੰਚੀ Flight

ਹੁਣ ਇਸ ਦੇਸ਼ ਨੇ Deport ਕੀਤੇ ਪੰਜਾਬੀ!ਤਸੀਹੇ; ਦੇ ਮੋੜੇ ਵਾਪਿਸ ਅੰਮ੍ਰਿਤਸਰ ਪਹੁੰਚੀ Flight

ਹੁਣ ਇਸ ਦੇਸ਼ ਨੇ Deport ਕੀਤੇ ਪੰਜਾਬੀ!ਤਸੀਹੇ; ਦੇ ਮੋੜੇ ਵਾਪਿਸ ਅੰਮ੍ਰਿਤਸਰ ਪਹੁੰਚੀ Flight

 

ਅੰਮ੍ਰਿਤਸਰ  ਮਲੇਸ਼ੀਆ ਸਰਕਾਰ ਵੱਲੋਂ ਪੰਜਾਬੀਆਂ ਸਣੇ ਬਹੁਤ ਸਾਰੇ ਭਾਰਤੀਆਂ ਨੂੰ ਡਿਪੋਰਟ ਕਰ ਕੇ ਵਾਪਸ ਭਾਰਤ ਭੇਜਿਆ ਗਿਆ ਹੈ। ਇਨ੍ਹਾਂ ਦੀ ਫ਼ਲਾਈਟ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਈ। ਇਸ ਦੌਰਾਨ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਲੇਸ਼ੀਆ ਵਿਚ ਅਣਮਨੁੱਖੀ ਤਸੀਹੇ ਵੀ ਦਿੱਤੇ ਗਏ।

 

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਏਅਰਪੋਰਟ ‘ਤੇ ਇਨ੍ਹਾਂ ਨੌਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਔਜਲਾ ਨੇ ਦੱਸਿਆ ਕਿ ਇਨ੍ਹਾਂ ਨੇ ਨੌਜਵਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇਹ ਟੂਰਿਸਟ ਤੇ ਰੋਜ਼ਗਾਰ ਵੀਜ਼ਿਆਂ ‘ਤੇ ਉੱਥੇ ਗਏ ਸਨ, ਪਰ ਉਨ੍ਹਾਂ ਨੂੰ ਮਲੇਸ਼ੀਆ ਏਅਰਪੋਰਟ ‘ਤੇ ਹੀ ਰੋਕ ਲਿਆ ਗਿਆ। ਉੱਥੇ ਮਲੇਸ਼ੀਆ ਸਰਕਾਰ ਅਤੇ ਏਅਰਪੇਰਟ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਬਹੁਤ ਹੀ ਅਪਮਾਨਜਨਕ ਵਿਹਾਰ ਕੀਤਾ ਗਿਆ, ਇੱਥੋਂ ਤੱਕ ਕਿ ਗੈਰ-ਮਨੁੱਖੀ ਤਸ਼ੱਦਦ ਵੀ ਕੀਤਾ ਗਿਆ ਹੈ। ਔਜਲਾ ਨੇ ਕਿਹਾ ਕਿ ਅਜਿਹੇ ਮਾਮਲਿਆਂ ‘ਚ ਜਿਆਦਾਤਰ ਪੰਜਾਬੀ ਭਾਈਚਾਰੇ ਨੂੰ ਖਾਸ ਤੌਰ ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਕਿਹਾ ਕਿ ਅਸੀਂ ਕਿਸੇ ਵੀ ਭਾਰਤੀ ਨਾਗਰਿਕ ਨਾਲ ਵਿਦੇਸ਼ੀ ਧਰਤੀ ’ਤੇ ਇਸ ਤਰ੍ਹਾਂ ਦਾ ਸਲੂਕ ਕਦੇ ਵੀ ਬਰਦਾਸ਼ਤ ਨਹੀ ਕਰਾਂਗੇ।

Back to top button