IndiaPunjab

ਹੁਣ ਈ-ਰਿਕਸ਼ਾ ਨੂੰ ਪਵੇਗੀ ਲਗਾਮ, RC ਹੋਣਾ ਜ਼ਰੂਰੀ, ਡਰਾਈਵਰਾਂ ਲਈ ਡਰੈੱਸ ਕੋਡ

Now e-rickshaw will not run without registration!

ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਚ ਈ-ਰਿਕਸ਼ਿਆਂ ਦੀ ਵਧਦੀ ਗਿਣਤੀ ਨੇ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਜਾਮ ਦੀਆਂ ਸਮੱਸਿਆਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ। ਅਜਿਹੇ ‘ਚ ਹੁਣ ਪੰਜਾਬ ਸਰਕਾਰ ਈ-ਰਿਕਸ਼ਾ ਦੇ ਨਿਯਮਾਂ ਨੂੰ ਲੈ ਕੇ ਸਖਤੀ ਕਰਨ ਜਾ ਰਹੀ ਹੈ।

ਹੁਣ ਬਿਨਾਂ ਰਜਿਸਟ੍ਰੇਸ਼ਨ ਤੋਂ ਈ-ਰਿਕਸ਼ਾ ਨਹੀਂ ਚੱਲੇਗਾ। ਹਰ ਈ-ਰਿਕਸ਼ਾ ‘ਤੇ ਨੰਬਰ ਪਲੇਟ ਹੋਵੇਗੀ। ਡਰਾਈਵਰਾਂ ਲਈ ਗ੍ਰੇ ਡਰੈੱਸ ਕੋਡ ਪਹਿਨਣਾ ਲਾਜ਼ਮੀ ਹੋਵੇਗਾ। ਈ-ਰਿਕਸ਼ਾ ਵੇਚਣ ਵਾਲੇ ਡੀਲਰਾਂ ਨੂੰ ਵੀ ਟਰੇਡ ਸਰਟੀਫਿਕੇਟ ਲੈਣਾ ਜ਼ਰੂਰੀ ਹੋਵੇਗਾ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਨਵੇਂ ਨਿਯਮ ਮਾਰਚ ਤੋਂ ਬਾਅਦ ਲਾਗੂ ਹੋ ਸਕਦੇ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ ਮੁਨੀਸ਼ ਕੁਮਾਰ ਦਾ ਕਹਿਣਾ ਹੈ ਕਿ ਹਰ ਈ-ਰਿਕਸ਼ਾ ਦਾ ਰਜਿਸਟਰਡ ਹੋਣਾ ਜ਼ਰੂਰੀ ਹੈ। ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Back to top button