ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਵਲਟੋਹਾ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਹਿਬਾਨਾਂ ਸਾਹਮਣੇ ਹੋਈ ਪੇਸ਼ੀ ਲਗਾਤਾਰ ਸਵਾਲਾਂ ਵਿੱਚ ਬਣੀ ਹੋਈ ਹੈ। ਇਸ ਤੋਂ ਬਾਅਦ ਜਿੱਥੇ ਅਕਾਲੀ ਦਲ ਨੂੰ ਜੱਥੇਦਾਰ ਨੇ ਵਲਟੋਹਾ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਹੁਕਮ ਦਿੱਤਾ ਸੀ। ਜਿਸ ਤੋਂ ਬਾਅਦ ਵਲਟੋਹਾ ਨੇ ਖੁਦ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।
ਇਸ ਸਾਰੀ ਕਾਰਵਾਈ ਤੋਂ ਬਾਅਦ ਇੱਕ ਵੀਡੀਓ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਕਾਫ਼ੀ ਸਵਾਲ ਉੱਠੇ ਸਨ। ਪਰ ਹੁਣ ਇੱਕ ਹੋਰ ਨਵੀਂ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਤਤਕਾਲੀ ਜੱਥੇਦਾਰ ਕੁੱਝ ਹੋਰ ਗੱਲਾਂ ਵੀ ਕਹਿੰਦੇ ਨਜ਼ਰ ਆ ਰਹੇ ਹਨ।’
ਵਾਇਰਲ ਹੋ ਰਹੀ ਵੀਡੀਓ ਵਿੱਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਤਤਕਾਲੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਹ ਕਹਿ ਰਹੇ ਹਨ ਕਿ ਉਹਨਾਂ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲ ਬਾਤ ਹੋਈ ਹੈ। ਉਹਨਾਂ ਨੇ ਕਿਹਾ ਕਿ ਮੇਰਾ (ਗਿਆਨੀ ਹਰਪ੍ਰੀਤ ਸਿੰਘ ਦਾ) ਨੰਬਰ ਅਮਿਤ ਸ਼ਾਹ ਦੇ ਪੀ.ਏ. ਕੋਲ ਚਲਾ ਗਿਆ ਅਤੇ ਉਹਨਾਂ ਦਾ (ਅਮਿਤ ਸ਼ਾਹ ਦਾ) ਨੰਬਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਆ ਗਿਆ।
ਵਿਰਸਾ ਸਿੰਘ ਵਲਟੋਹਾ ਦੇ ਸਵਾਲ ਦੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰਾ ਤਾਂ ਕਾਂਗਰਸੀ ਮੁੱਖ ਮੰਤਰੀਆਂ ਨਾਲ ਵੀ ਪਿਆਰ ਸੀ।