
ਹੁਣ ਵਿਧਾਇਕਾਂ ਦੇ ਘਰਾਂ ਦੇ ਬਾਹਰ ਪੋਸਟਰ ਵੀ ਲਗਾ ਦਿੱਤੇ ਗਏ ਹਨ, ਜਿਨ੍ਹਾਂ ‘ਤੇ ਲਿਖਿਆ ਹੈ ਕਿ ਹਥਿਆਰਾਂ ਨਾਲ ਦਾਖਲ ਹੋਣ ਦੀ ਮਨਾਹੀ ਹੈ। ਲੁਧਿਆਣਾ ਦੇ ਹਲਕਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਪ੍ਰਸ਼ਾਸਨ ਵੱਲੋਂ ਪੋਸਟਰ ਚਿਪਕਾਏ ਗਏ ਹਨ ਤਾਂ ਜੋ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੇ ਹਥਿਆਰਾਂ ਦਾ ਪ੍ਰਚਾਰ ਨਾ ਕਰ ਸਕੇ।
ਗੋਗੀ ਨੇ ਕਿਹਾ ਕਿ ਪੰਜਾਬ ਵਿੱਚ ਮਾਹੌਲ ਸ਼ਾਂਤਮਈ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ‘ਆਪ’ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਨੌਜਵਾਨਾਂ ਦੇ ਹੱਥਾਂ ‘ਚ ਲੈਪਟਾਪ ਅਤੇ ਕਿਤਾਬਾਂ ਹੋਣ, ਪਿਸਤੌਲ ਨਹੀਂ।