ਹੁਣ ਬਣ ਗਿਆ ਨਵਾਂ ਕਾਨੂੰਨ! ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ
ਫਰਾਂਸ ‘ਚ ਬੱਚਿਆਂ ਨੂੰ ਬਿਹਤਰ ਪ੍ਰਾਈਵੇਸੀ ਦੇਣ ਲਈ ਬੱਚਿਆਂ ਦੀਆਂ ਫੋਟੋਆਂ ਜਾਂ ਵੀਡੀਓ ‘ਤੇ ਇਕ ਨਵਾਂ ਬਿੱਲ ਪਾਸ ਕੀਤਾ ਗਿਆ ਹੈ।
ਨਵਾਂ ਬਿੱਲ ਦੇਸ਼ ਦੀ ਨੈਸ਼ਨਲ ਅਸੈਂਬਲੀ ਨੇ ਪਾਸ ਕਰ ਦਿੱਤਾ ਹੈ। ਨਵੇਂ ਬਿੱਲ ਦੇ ਅਨੁਸਾਰ, ਜੇਕਰ ਮਾਤਾ-ਪਿਤਾ ਵਿੱਚੋਂ ਕੋਈ ਵੀ ਬੱਚਿਆਂ ਦੀਆਂ ਤਸਵੀਰਾਂ ਆਨਲਾਈਨ ਜਾਂ ਕਿਸੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸ਼ੇਅਰ ਕਰਦਾ ਹੈ, ਤਾਂ ਪਿਤਾ ਅਤੇ ਮਾਂ ਦੋਵੇਂ ਆਪਣੇ ਬੱਚਿਆਂ ਦੇ ਚਿੱਤਰ ਅਧਿਕਾਰਾਂ ਲਈ ਸਾਂਝੇ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਨਵੇਂ ਬਿੱਲ ਮੁਤਾਬਕ ਬੱਚਿਆਂ ਦੀਆਂ ਤਸਵੀਰਾਂ ਸਾਂਝੀਆਂ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਮਾਪਿਆਂ ਨੂੰ ਭਾਰੀ ਜੁਰਮਾਨਾ ਜਾਂ ਜੇਲ੍ਹ ਹੋ ਸਕਦੀ ਹੈ।
ਬਿੱਲ ਦੇ ਅਨੁਸਾਰ, ਜੇਕਰ ਕੋਈ ਮਾਤਾ-ਪਿਤਾ ਇੱਕ ਨਿੱਜੀ ਫੋਟੋ ਆਨਲਾਈਨ ਅਪਲੋਡ ਕਰਦੇ ਹਨ, ਤਾਂ ਬੱਚੇ ਨੂੰ ਪਹਿਲਾਂ ਇਹ ਫੈਸਲਾ ਕਰਨਾ ਹੋਵੇਗਾ ਕਿ ਫੋਟੋ ਨੂੰ ਸਾਂਝਾ ਕਰਨਾ ਹੈ ਜਾਂ ਨਹੀਂ। ਕੁੱਲ ਮਿਲਾ ਕੇ, ਸੋਸ਼ਲ ਮੀਡੀਆ ‘ਤੇ ਕੁਝ ਵੀ ਪੋਸਟ ਕਰਨ ਤੋਂ ਪਹਿਲਾਂ ਮਾਪਿਆਂ ਨੂੰ ਆਪਣੇ ਬੱਚੇ ਦੀ ਸਹਿਮਤੀ ਲੈਣੀ ਪਵੇਗੀ। ਜੇਕਰ ਉਹ ਅਸਹਿਮਤ ਹੁੰਦੇ ਹਨ ਤਾਂ ਮਾਪਿਆਂ ਨੂੰ ਔਨਲਾਈਨ ਕੁਝ ਵੀ ਪੋਸਟ ਕਰਨ ‘ਤੇ ਪਾਬੰਦੀ ਲਗਾਈ ਜਾਵੇਗੀ।