
ਪੰਜਾਬ ਸਰਕਾਰ ਨੇ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਜਾਂਚ ਦੇ ਨਿਯਮ ਬਦਲ ਦਿੱਤੇ ਹਨ। ਪੰਜਾਬ ਵਿੱਚ ਰਿਸ਼ਵਤਖੋਰਾਂ ਦਾ ਬਚਣਾ ਹੁਣ ਮੁਸ਼ਕਲ ਹੋ ਜਾਏਗਾ। ਇਸ ਤਹਿਤ ਹੁਣ ਪੁਲਿਸ ਅਧਿਕਾਰੀ ਰਿਸ਼ਵਤ ਦੇ ਮਾਮਲੇ ਵਿੱਚ ਆਪਣੇ ਵਿਭਾਗ ਦੇ ਮੁਲਾਜ਼ਮ ਦੀ ਜਾਂਚ ਨਹੀਂ ਕਰ ਸਕਣਗੇ। ਇਸੇ ਤਰ੍ਹਾਂ ਹੀ ਹੋਰ ਵਿਭਾਗ ਦੇ ਅਧਿਕਾਰੀ ਵੀ ਆਪਣੇ ਮੁਲਾਜ਼ਮ ਬਾਰੇ ਖੁਦ ਜਾਂਚ ਨਹੀਂ ਕਰ ਸਕਣਗੇ। ਰਿਸ਼ਵਤਖੋਰੀ ਦੇ ਸਾਰੇ ਮਾਮਲਿਆਂ ਦੀ ਜਾਂਚ ਸਟੇਟ ਵਿਜੀਲੈਂਸ ਹੀ ਕਰੇਗੀ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਜਾਂਚ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹੁਣ ਪੁਲਿਸ ਅਧਿਕਾਰੀ ਰਿਸ਼ਵਤ ਦੇ ਮਾਮਲੇ ਵਿੱਚ ਆਪਣੇ ਵਿਭਾਗ ਦੇ ਮੁਲਾਜ਼ਮ ਦੀ ਜਾਂਚ ਨਹੀਂ ਕਰ ਸਕਣਗੇ। ਪੰਜਾਬ ਪੁਲਿਸ ਵਿੱਚ ਪਹਿਲਾਂ ਡੀਐਸਪੀ ਰੈਂਕ ਦੇ ਅਧਿਕਾਰੀ ਜਾਂਚ ਕਰ ਸਕਦੇ ਸਨ ਪਰ ਹੁਣ ਰਿਸ਼ਵਤ ਕਾਂਡ ਦੀ ਜਾਂਚ ਸਟੇਟ ਵਿਜੀਲੈਂਸ ਕਰੇਗੀ। ਇਸੇ ਤਰ੍ਹਾਂ ਇਹ ਨਿਯਮ ਹੋਰ ਵਿਭਾਗਾਂ ‘ਤੇ ਵੀ ਲਾਗੂ ਹੋਏਗਾ।
ਮਾਨ ਸਰਕਾਰ ਵੱਲੋਂ ਰਿਸ਼ਵਤਖੋਰੀ ਦੀ ਜਾਂਚ ਸਟੇਟ ਵਿਜੀਲੈਂਸ ਨੂੰ ਸੌਂਪਣ ਸਬੰਧੀ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਫੈਸਲੇ ਤੋਂ ਬਾਅਦ ਪੁਲਿਸ ਵਿਭਾਗ ਦੇ ਨਾਲ-ਨਾਲ ਹੋਰ ਵਿਭਾਗਾਂ ਵਿੱਚ ਵੀ ਹਲਚਲ ਮਚ ਗਈ ਹੈ। ਰਿਸ਼ਵਤਖੋਰ ਅਫਸਰਾਂ ਨੂੰ ਹੁਣ ਵਿਜੀਲੈਂਸ ਦਾ ਡਰ ਸਤਾਉਣ ਲੱਗਾ ਹੈ।