politicalIndiaPunjab

ਹੁਣ BJP ਜਾਂ RSS ਨਹੀਂ ਸਗੋਂ ਹੁਣ ਇਨ੍ਹਾਂ 2 ਮਹਾਂਰਥੀਆਂ ਹੱਥ ਕੇਂਦਰ ਸਰਕਾਰ ਦੀ ਚਾਬੀ! ਪ੍ਰਧਾਨ ਮੰਤਰੀ ਸਹੁੰ ਚੁੱਕ ਸਮਾਰੋਹ ਦੀ ਸਾਹਮਣੇ ਆਈ ਤਰੀਕ

Now not BJP or RSS but now these 2 Maharathi hands the key to the central government!

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮਹਾਰਾਸ਼ਟਰ ਤੋਂ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸ਼ਿਵ ਸ਼ੈਨਾ ਦੇ ਮੁਖੀ ਊਧਵ ਠਾਕਰੇ ਬੀਜੇਪੀ ਨੂੰ ਵੱਡਾ ਝਟਕਾ ਦੇ ਸਕਦੇ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਪਾਰਟੀ ਸ਼ਿਵ ਸੈਨਾ ਦੇ ਕਈ ਸੰਸਦ ਮੈਂਬਰ ਊਧਵ ਠਾਕਰੇ ਦੇ ਸੰਪਰਕ ਵਿੱਚ ਹਨ। ਮਹਾਰਾਸ਼ਟਰ ਵਿੱਚ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਨੂੰ 7 ਸੀਟਾਂ ਮਿਲੀਆਂ ਹਨ। ਸੂਤਰਾਂ ਮੁਤਾਬਕ ਸੱਤ ਸੰਸਦ ਮੈਂਬਰਾਂ ਵਿੱਚੋਂ ਅੱਧੇ ਤੋਂ ਵੱਧ ਊਧਵ ਠਾਕਰੇ ਦੇ ਸੰਪਰਕ ਵਿੱਚ ਹਨ।

 ‘ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਨਹੀਂ ਬਣ ਰਹੇ

ਲੋਕ ਸਭਾ ਚੋਣਾਂ 2024 ਦੇ ਨਤੀਜੇ ਆ ਗਏ ਹਨ। ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੇ ਜਾਦੂਈ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਉਹ ਸਰਕਾਰ ਬਣਾਉਣ ਦੀ ਤਿਆਰੀ ਵਿੱਚ ਹੈ। ਦੂਜੇ ਪਾਸੇ ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗਠਜੋੜ ਨੇ ਵੀ ਸਰਕਾਰ ਬਣਾਉਣ ਦੀ ਉਮੀਦ ਨਹੀਂ ਛੱਡੀ। ਗਠਜੋੜ ਦੇ ਸਾਰੇ ਆਗੂ ਲਗਾਤਾਰ ਬਹੁਮਤ ਇਕੱਠਾ ਕਰਨ ਵਿੱਚ ਲੱਗੇ ਹੋਏ ਹਨ।

ਇਸ ਦੌਰਾਨ ਸ਼ਿਵ ਸੈਨਾ ਊਧਵ ਧੜੇ ਦੇ ਸੀਨੀਅਰ ਨੇਤਾ ਸੰਜੇ ਰਾਊਤ ਨੇ ਇੰਡੀਆ ਗਠਜੋੜ ਸਰਕਾਰ ਦੇ ਗਠਨ ਤੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਸੰਜੇ ਰਾਉਤ ਦਾ ਕਹਿਣਾ ਹੈ ਕਿ ਜੇਕਰ ਰਾਹੁਲ ਗਾਂਧੀ ਅਗਵਾਈ ਸਵੀਕਾਰ ਕਰਦੇ ਹਨ ਤਾਂ ਅਸੀਂ ਤਿਆਰ ਹਾਂ। ਰਾਹੁਲ ਗਾਂਧੀ ਹਰਮਨ ਪਿਆਰੇ ਨੇਤਾ ਹਨ।

ਹੁਣ ਬੀਜੇਪੀ ਜਾਂ ਆਰਐਸਐਸ ਨਹੀਂ ਸਗੋਂ ਹੁਣ ਇਨ੍ਹਾਂ ਦੋ ਮਹਾਂਰਥੀਆਂ ਹੱਥ ਕੇਂਦਰ ਸਰਕਾਰ ਦੀ ਚਾਬੀ!

ਲੋਕ ਸਭਾ ਚੋਣਾਂ ਦੇ ਨਤੀਜੇ ਆਉਂਦੇ ਹੀ ਕੇਂਦਰ ਵਿੱਚ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਬੀਜੇਪੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਨੂੰ ਬਹੁਮਤ ਮਿਲ ਗਿਆ ਹੈ, ਪਰ ਇਸ ਵਾਰ ਸੱਤਾ ਦੀਆਂ ਚਾਬੀਆਂ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਐਨ ਚੰਦਰਬਾਬੂ ਨਾਇਡੂ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਹੱਥਾਂ ਵਿੱਚ ਹਨ। ਅਜਿਹਾ ਇਸ ਲਈ ਕਿਉਂਕਿ ਭਾਜਪਾ ਨੂੰ ਆਪਣੇ ਦਮ ‘ਤੇ ਬਹੁਮਤ ਨਹੀਂ ਮਿਲਿਆ।

ਦੂਜੇ ਪਾਸੇ ਇੰਡੀਆ ਗੱਠਜੋੜ ਨੇ ਵੀ ਚੰਦਰਬਾਬੂ ਨਾਇਡੂ ਤੇ ਨਿਤੀਸ਼ ਕੁਮਾਰ ਉਪਰ ਡੋਰੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਸੂਤਰਾਂ ਮੁਤਾਬਕ ਸ਼ਰਦ ਪਵਾਰ ਨੇ ਚੰਦਰਬਾਬੂ ਨਾਇਡੂ ਤੇ ਨਿਤੀਸ਼ ਕੁਮਾਰ ਨਾਲ ਗੱਲ ਕੀਤੀ ਹੈ। ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਕੋਲ 16 ਤੇ ਜੇਡੀਯੂ ਕੋਲ 12 ਸੀਟਾਂ ਹਨ। ਜੇਕਰ ਐਨਡੀਏ ਤੋਂ ਇਹ 38 ਸੀਟਾਂ ਵੱਖ ਹੁੰਦੀਆਂ ਹਨ ਤਾਂ ਬੀਜੇਪੀ ਸਰਕਾਰ ਨਹੀਂ ਬਣਾ ਸਕੇਗੀ।

ਮੋਦੀ ਤੀਜੀ ਵਾਰ ਕਦੋਂ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ, ਸਾਹਮਣੇ ਆਈ ਤਰੀਕ

ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਦੇ ਗਠਨ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ 8 ਜੂਨ ਨੂੰ ਸਹੁੰ ਚੁੱਕ ਸਮਾਗਮ ਕਰਵਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹੁੰ ਚੁੱਕਣਗੇ। ਇਸ ਦੌਰਾਨ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਚਰਚਾ ਹੋਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਅੱਜ ਸ਼ਾਮ ਨੂੰ ਐਨਡੀਏ ਦੀ ਅਹਿਮ ਮੀਟਿੰਗ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਗਠਨ ਨੂੰ ਲੈ ਕੇ ਸੰਵਿਧਾਨਕ ਪਾਰਟੀਆਂ ਨਾਲ ਗੱਲਬਾਤ ਕੀਤੀ ਜਾਵੇਗੀ।

Back to top button