
ਯੂਕਰੇਨ ਦੀ ਰਾਜਧਾਨੀ ਕੀਵ ਦੇ ਬਾਹਰ ਇੱਕ ਕਿੰਡਰਗਾਰਟਨ ਦੇ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ 16 ਲੋਕ ਮਾਰੇ ਗਏ ਹਨ। ਰਾਸ਼ਟਰੀ ਪੁਲਿਸ ਮੁਖੀ ਨੇ ਕਿਹਾ ਕਿ ਯੂਕਰੇਨ ਦੇ ਗ੍ਰਹਿ ਮੰਤਰੀ ਅਤੇ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ 16 ਲੋਕ ਮਾਰੇ ਗਏ ਹਨ। ਕੀਵ ਖੇਤਰ ਦੇ ਗਵਰਨਰ ਨੇ ਦੱਸਿਆ ਕਿ 18 ਜਨਵਰੀ ਨੂੰ ਨਰਸਰੀ ਸਕੂਲ ਤੇ ਰਿਹਾਇਸ਼ੀ ਇਮਾਰਤ ਦੇ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ।