ਲੁਧਿਆਣਾ ਜ਼ਿਲੇ ‘ਚ ਇਕ ਸਿਰਫਿਰੇ ਨੌਜਵਾਨ ਨੇ ਆਪਣੀ ਹਵਸ ਪੂਰੀ ਕਰਨ ਲਈ ਗੁਆਂਢੀ ਦੀ ਜਰਮਨ ਸ਼ੈਫਰਡ ਕੁੱਤੀ ਨਾਲ ਬਲਾਤਕਾਰ ਕੀਤਾ। ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ‘ਚ ਦੋਸ਼ੀ ਨੇ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਉਸ ਦੇ ਗੁਆਂਢੀ ਕਿਸੇ ਦੇ ਵਿਆਹ ਸਮਾਗਮ ‘ਚ ਗਏ ਹੋਏ ਸਨ। ਮੌਕਾ ਦੇਖ ਕੇ ਦੋਸ਼ੀ ਗੁਆਂਢੀ ਦੀ ਕੰਧ ਟੱਪ ਕੇ ਘਰ ‘ਚ ਦਾਖਲ ਹੋ ਗਿਆ।
ਕੁੱਤੀ ਦੇ ਮਾਲਕ ਦੇ ਭਤੀਜੇ ਗੁਰਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮਾਂ ਨੇ ਕੁੱਤੀ ਦੀਆਂ ਲੱਤਾਂ ਬੰਨ੍ਹ ਕੇ ਅਤੇ ਮੂੰਹ ਬੰਨ੍ਹ ਕੇ ਉਸ ਨਾਲ ਬਲਾਤਕਾਰ ਕੀਤਾ। ਗੁਰਜੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਘਟਨਾ ਤੋਂ ਬਾਅਦ ਮੁਲਜ਼ਮਾਂ ਦੀ ਵੀਡੀਓ ਬਣਾਈ ਸੀ। ਉਸ ਨੇ ਦੱਸਿਆ ਕਿ ਉਸ ਦਾ ਚਾਚਾ ਕਿਸੇ ਦੇ ਵਿਆਹ ’ਤੇ ਗਿਆ ਹੋਇਆ ਸੀ ਤੇ ਉਹ ਇਸ਼ਨਾਨ ਕਰ ਰਿਹਾ ਸੀ। ਗੁਰਜੀਤ ਨੇ ਦੱਸਿਆ ਕਿ ਇਸ ਦੌਰਾਨ ਉਸ ਨੇ ਕੁੱਤੀ ਦੇ ਰੋਣ ਦੀ ਆਵਾਜ਼ ਸੁਣੀ। ਜਦੋਂ ਉਹ ਬਾਹਰ ਆਇਆ ਤਾਂ ਆਵਾਜ਼ਾਂ ਆਉਣੀਆਂ ਬੰਦ ਹੋ ਗਈਆਂ। ਉਸ ਨੇ ਦੱਸਿਆ ਕਿ ਜਦੋਂ ਉਹ ਕਮਰੇ ‘ਚ ਪਹੁੰਚਿਆ ਤਾਂ ਦੋਸ਼ੀ ਕੁੱਤੀ ਦੀਆਂ ਲੱਤਾਂ ਬੰਨ੍ਹ ਕੇ ਉਸ ਨਾਲ ਜਬਰ-ਜ਼ਨਾਹ ਕਰ ਰਿਹਾ ਸੀ।