Punjab
ਹੋਟਲ ‘ਚ ਤੇਜ਼ਧਾਰ ਹਥਿਆਰ ਨਾਲ ਮਾਸ਼ੂਕ ਨੇ ਬੁਰੀ ਤਰ੍ਹਾਂ ਵੱਢਿਆ ਆਸ਼ਕ
Mashuk killed Ashak with a sharp weapon in the hotel

ਨਿੱਜੀ ਹੋਟਲ ‘ਚ ਕੁੜੀ ਨੇ ਨਾਲ ਠਹਿਰੇ ਮੁੰਡੇ ਨੂੰ ਤੇਜ਼ਧਾਰ ਹਥਿਆਰ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਅਜੀਤ ਰੋਡ ‘ਤੇ ਸਥਿਤ ਇਕ ਹੋਟਲ ‘ਚ ਮੁੰਡਾ ਤੇ ਕੁੜੀ ਠਹਿਰੇ ਹੋਏ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ‘ਚ ਬਹਿਸਬਾਜ਼ੀ ਹੋਈ ਤੇ ਕੁੜੀ ਨੇ ਤੇਜ਼ਧਾਰ ਹਥਿਆਰ ਨਾਲ ਮੁੰਡੇ ‘ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ , ਮੌਕੇ ‘ਤੇ ਪੁੱਜੀ ਪੁਲਿਸ ਨੇ ਜ਼ਖ਼ਮੀ ਨੌਜਵਾਨ ਨੂੰ ਪਹਿਲਾਂ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਏਮਜ਼ ਰੈਫਰ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਦੋਵੇਂ ਪ੍ਰੇਮੀ-ਪ੍ਰੇਮਿਕਾ ਸਨ।