PoliticsPunjab

ਹੋਰ ਵੱਡਾ ਝੱਟਕਾ : ਕੈਨੇਡਾ ਨੇ ਵਿਦਿਆਰਥੀਆਂ ਲਈ ਬੰਦ ਕੀਤਾ ਇਹ ਵੀਜ਼ਾ…!

Big shock: Canada closed this visa for students...!

ਭਾਰਤ ਨਾਲ ਜਾਰੀ ਤਣਾਅ ਵਿਚਾਲੇ ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਆਪਣੇ ਪ੍ਰਸਿੱਧ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਪ੍ਰੋਗਰਾਮ (fast-track student visas) ਨੂੰ ਸ਼ੁੱਕਰਵਾਰ (8 ਨਵੰਬਰ, 2024) ਤੋਂ ਪ੍ਰਭਾਵੀ ਤੌਰ ‘ਤੇ ਬੰਦ ਕਰ ਦਿੱਤਾ ਹੈ, ਜਿਸ ਨਾਲ ਫਾਸਟ-ਟਰੈਕ ਸਟੱਡੀ ਪਰਮਿਟ ਪ੍ਰਕਿਰਿਆ ਨੂੰ ਖਤਮ ਕੀਤਾ ਗਿਆ ਹੈ।
ਇਸ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਲੈਣ ਵਿੱਚ ਮਦਦ ਮਿਲਦੀ ਸੀ, ਪਰ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ।ਇਹ ਵੀਜ਼ਾ 2018 ਵਿੱਚ ਲਾਂਚ ਕੀਤਾ ਗਿਆ। ਇਸ ਦਾ ਉਦੇਸ਼ ਭਾਰਤ, ਚੀਨ ਅਤੇ ਫਿਲੀਪੀਨਜ਼ ਸਮੇਤ 14 ਦੇਸ਼ਾਂ ਦੇ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀ ਪ੍ਰਕਿਰਿਆ ਨੂੰ ਸਰਲ ਬਣਾਉਣਾ ਸੀ। ਇਹ ਪ੍ਰਕਿਆ ਬੰਦ ਹੋਣ ਨਾਲ ਵੀਜ਼ਾ ਲੈਣ ਵਿਚ ਸਮਾਂ ਲੱਗੇਗਾ। ਦਰਅਸਲ, SDS ਰੱਦ ਕਰਨਾ ਕੈਨੇਡਾ ਦੀ ਰਿਹਾਇਸ਼ ਅਤੇ ਸਰੋਤਾਂ ਦੇ ਤਣਾਅ ਦੇ ਵਿਚਕਾਰ ਆਪਣੀ ਅੰਤਰਰਾਸ਼ਟਰੀ ਵਿਦਿਆਰਥੀ ਆਬਾਦੀ ਨੂੰ ਨਿਯੰਤਰਿਤ ਕਰਨ ਲਈ ਵੱਧ ਰਹੇ ਦਬਾਅ ਨੂੰ ਦਰਸਾਉਂਦਾ ਹੈ। ਸਰਕਾਰ ਨੇ 2025 ਲਈ 437,000 ਨਵੇਂ ਸਟੱਡੀ ਪਰਮਿਟਾਂ ਦੀ ਇੱਕ ਸੀਮਾ ਨਿਰਧਾਰਤ ਕੀਤੀ, ਜਿਸ ਵਿੱਚ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਸਮੇਤ ਸਿੱਖਿਆ ਦੇ ਸਾਰੇ ਪੱਧਰ ਸ਼ਾਮਲ ਹਨ।

ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਸਨ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ਉਤੇ ਵਰਕ ਵੀਜ਼ਾ (work visa) ‘ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ। ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖਾਸ ਤੌਰ ਉਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ।

ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਹੁਣ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲਣਗੇ

Back to top button