Punjab

ਹੜ੍ਹ ਵਾਲੇ ਇਲਾਕੇ ‘ਚ CM ਮਾਨ ਦੇ ਗਲ ਲੱਗ ਭੁੱਬਾਂ ਮਾਰ ਕੇ ਰੋਇਆ ਬਜ਼ੁਰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਹ ਫਿਰੋਜ਼ਪੁਰ ਜ਼ਿਲ੍ਹੇ ਦੇ ਦੌਰੇ ’ਤੇ ਆਏ ਸਨ। ਫੌਜ ਦੀ ਕਿਸ਼ਤੀ ਵਿੱਚ ਬੈਠ ਕੇ ਮੁੱਖ ਮੰਤਰੀ ਨੇ ਖੇਤਾਂ ਅਤੇ ਪਿੰਡਾਂ ਦੇ ਆਲੇ-ਦੁਆਲੇ ਭਰੇ ਪਾਣੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਬੀ.ਐਸ.ਐਫ ਅਤੇ ਫੌਜ ਵੱਲੋਂ ਕੀਤੇ ਬਚਾਅ ਕਾਰਜਾਂ ਦੀ ਸ਼ਲਾਘਾ ਕੀਤੀ।

CM Mann arrived in

ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਮਾਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਹਰ ਪਿੰਡ ਅਤੇ ਹਰ ਘਰ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ। ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਵੀ ਮਿਲੇਗਾ।

ਪੰਜਾਬ ਦਾ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਹਰ ਸੰਭਵ ਲੋੜ ਮੁਤਾਬਕ ਮਦਦ ਕਰੇਗਾ। ਮਕਾਨ ਢਹਿਣ ਲਈ 1.25 ਲੱਖ ਰੁਪਏ, ਪਸ਼ੂਆਂ ਦੇ ਬਾੜੇ ਦੇ ਨੁਕਸਾਨ ਲਈ 1 ਲੱਖ ਰੁਪਏ ਦਿੱਤੇ ਜਾਣਗੇ। ਇਸ ਦੌਰਾਨ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇੱਕ ਬਜ਼ੁਰਗ ਨੂੰ ਸੀ.ਐੱਮ. ਮਾਨ ਨੇ ਗਲੇ ਲਾਇਆ ਤਾਂ ਉਹ ਭੁੱਬਾਂ ਮਾਰ ਰੋ ਪਿਆ, ਉਸ ਦੇ ਨਾਲ ਹੀ ਉਸ ਦੀ ਪਤਨੀ ਵੀ ਰੋਣ ਲੱਗੀ।

Related Articles

Leave a Reply

Your email address will not be published.

Back to top button