
ਜਲੰਧਰ ਵਿੱਚ ਤਿੰਨ ਮਹੀਨੇ ਪਹਿਲਾਂ 15 ਅਕਤੂਬਰ ਨੂੰ ਪੰਜਾਬ ਦੇ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ਵਿੱਚ ਹਮਲਾਵਰਾਂ ਨੇ ਸੀਆਈਏ ਸਟਾਫ਼ ਦੇ ਪੁਲਿਸ ਮੁਲਾਜ਼ਮਾਂ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਇਸ ਦੌਰਾਨ ਥਾਣਾ ਸਦਰ ਦੀ ਪੁਲੀਸ ਨੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿਚ ਇਕ ਔਰਤ ਦਾ ਨਾਂ ਵੀ ਸੀ। ਇਸ ਹੋਏ ਹਮਲੇ ਵਿੱਚ ਇੱਕ ਪੁਲੀਸ ਮੁਲਾਜ਼ਮ ਪਰਮਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਿਸਦਾ ਇਲਾਜ ਜਲੰਧਰ ਦੇ ਐਨਐਚਐਸ ਹਸਪਤਾਲ ਵਿੱਚ ਚੱਲ ਰਿਹਾ ਸੀ। ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ।
ਦਰਅਸਲ, ਉਸ ਹਮਲੇ ਵਿੱਚ ਹਮਲਾਵਰਾਂ ਵੱਲੋਂ ਪਰਮਿੰਦਰ ਸਿੰਘ ਦੇ ਸਿਰ ਵਿੱਚ ਡੰਡੇ ਨਾਲ ਕਈ ਵਾਰ ਕੀਤੇ ਗਏ ਸਨ। ਇਸ ਹਮਲੇ ਦੀ ਵੀਡੀਓ ਵੀ ਉਸ ਦੌਰਾਨ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਡੀਐਸਪੀ ਸਬ ਡਵੀਜ਼ਨ ਮਨਿੰਦਰਪਾਲ ਸਿੰਘ ਨੇ ਵੀਡੀਓ ਦੇ ਆਧਾਰ ’ਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕੀਤੀ। ਦੱਸ ਦੇਈਏ ਕਿ ਮ੍ਰਿਤਕ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਨੂੰ ਪੁਲਸ ਦੀ ਨੌਕਰੀ ਮਿਲ ਗਈ ਸੀ ਪਰ ਅੱਜ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਜਵਾਨ ਦਾ ਅੰਤਿਮ ਸਸਕਾਰ ਕਪੂਰਥਲਾ ਵਿੱਚ ਕੀਤਾ ਜਾਵੇਗਾ।