Punjab

ਖ਼ਾਕੀ ਕੀਤੀ ਦਾਗ਼ਦਾਰ: ਕਰੋੜ੍ਹਾਂ ਰੁਪਏ ਦਾ ਸੋਨਾ ਲੁੱਟਣ ਵਾਲਾ ਪੁਲਿਸ ਕਾਂਸਟੇਬਲ ਗ੍ਰਿਫਤਾਰ

ਪੰਜਾਬ ‘ਚ ਗੁਜਰਾਤ ਦੀ ਇਕ ਕੰਪਨੀ ਦੇ ਕਰਮਚਾਰੀ ਤੋਂ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ ‘ਚ ਇਕ ਪੁਲਿਸ ਕਾਂਸਟੇਬਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਕਾਂਸਟੇਬਲ ਦਾ ਨਾਂ ਅਸ਼ੀਸ਼ ਕੁਮਾਰ ਹੈ ਅਤੇ ਉਹ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ। ਸੋਨੇ ਦੀ ਲੁੱਟ ਦੀ ਇਹ ਘਟਨਾ ਸੰਗਰੂਰ ਰੇਲਵੇ ਸਟੇਸ਼ਨ ‘ਤੇ ਵਾਪਰੀ ਅਤੇ ਇਸ ‘ਚ ਕੁੱਲ 4 ਵਿਅਕਤੀ ਸ਼ਾਮਿਲ ਸਨ। ਇਨ੍ਹਾਂ ਵਿੱਚੋਂ ਦੋ ਵਿਅਕਤੀਆਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ।

ਬਠਿੰਡਾ ਪੁਲਿਸ ਨੇ ਸੋਮਵਾਰ ਨੂੰ ਹੀ ਲੁੱਟਿਆ ਗਿਆ ਸੋਨਾ ਬਰਾਮਦ ਕਰ ਲਿਆ ਹੈ। ਕਾਂਸਟੇਬਲ ਆਸ਼ੀਸ਼ ਸਣੇ ਇਸ ਵਾਰਦਾਤ ‘ਚ ਸ਼ਾਮਿਲ ਬਾਕੀ ਦੋਸ਼ੀ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗੇ ਹਨ। ਬਠਿੰਡਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਾਹਿਲ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਉਹ ਸ਼੍ਰੀਬ੍ਰਾਈਟ ਮੈਜਿਕ ਕੰਪਨੀ ਵਿੱਚ ਕੰਮ ਕਰਦਾ ਹੈ। ਇਸ ਕੰਪਨੀ ਦਾ ਦਫ਼ਤਰ ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਹੈ। ਇਹ ਕੰਪਨੀ ਆਰਡਰ ‘ਤੇ ਸੋਨਾ ਬਣਾਉਂਦੀ ਅਤੇ ਸਪਲਾਈ ਕਰਦੀ ਹੈ। ਉਸ ਦੀ ਕੰਪਨੀ ਦਾ ਰਾਜੂ ਰਾਮ ਨਾਂ ਦਾ ਮੁਲਾਜ਼ਮ 3 ਕਿਲੋ 760 ਗ੍ਰਾਮ ਸੋਨੇ ਦੇ ਗਹਿਣੇ ਲੈ ਕੇ ਰੇਲ ਗੱਡੀ ਰਾਹੀਂ ਦਿੱਲੀ ਤੋਂ ਬਠਿੰਡਾ ਆ ਰਿਹਾ ਸੀ। ਇਹ ਸੋਨੇ ਦੇ ਗਹਿਣੇ ਇੱਕ ਬੈਗ ਵਿੱਚ ਸਨ। ਜਦੋਂ ਰੇਲ ਗੱਡੀ ਸੰਗਰੂਰ ਰੇਲਵੇ ਸਟੇਸ਼ਨ ‘ਤੇ ਪਹੁੰਚੀ ਤਾਂ ਚਾਰ ਅਣਪਛਾਤੇ ਵਿਅਕਤੀ ਰਾਜੂ ਰਾਮ ਤੋਂ ਬੈਗ ਖੋਹ ਕੇ ਫ਼ਰਾਰ ਹੋ ਗਏ।

ਰਾਜੂ ਰਾਮ ਅਨੁਸਾਰ ਹਨੇਰੇ ਦਾ ਫਾਇਦਾ ਉਠਾ ਕੇ ਉਸ ਕੋਲੋਂ ਬੈਗ ਖੋਹਣ ਵਾਲੇ ਚਾਰ ਨੌਜਵਾਨਾਂ ਵਿੱਚੋਂ ਦੋ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਸ਼ਿਕਾਇਤ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਚਾਰ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਇਸ ਤੋਂ ਬਾਅਦ ਪੁਲਿਸ ਨੇ ਆਪਣੇ ਨੈੱਟਵਰਕ ਦੀ ਮਦਦ ਨਾਲ ਬਦਮਾਸ਼ਾਂ ਨੂੰ ਟਰੇਸ ਕਰਕੇ ਬਠਿੰਡਾ ਦੇ ਬੀਬੀ ਵਾਲਾ ਚੌਂਕ ਵਿੱਚ ਘੇਰ ਲਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਦੌਰਾਨ ਬਦਮਾਸ਼ ਬੈਗ ਹਨੇਰੇ ਵਿੱਚ ਸੁੱਟ ਕੇ ਫ਼ਰਾਰ ਹੋ ਗਏ।

ਜਦੋਂ ਪੁਲਿਸ ਨੇ ਬੈਗ ਦੀ ਜਾਂਚ ਕੀਤੀ ਤਾਂ ਸੋਨਾ ਪਾਇਆ ਗਿਆ। ਇਸ ਤੋਂ ਬਾਅਦ 24 ਘੰਟਿਆਂ ਦੇ ਅੰਦਰ ਪੁਲਿਸ ਨੇ ਬਦਮਾਸ਼ਾਂ ਦੀ ਪਛਾਣ ਕਰ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਆਸ਼ੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਅਸ਼ੀਸ਼ ਕੁਮਾਰ ਪੰਜਾਬ ਪੁਲਿਸ ਦਾ ਸਿਪਾਹੀ ਨਿਕਲਿਆ ਜੋ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ।

Back to top button