ਜਲੰਧਰ, ਐਚ ਐਸ ਚਾਵਲਾ।
ਜਲੰਧਰ ਦਿਹਾਤੀ CIA STAFF ਦੀ ਪੁਲਿਸ ਨੇ 1 ਕਿੱਲੋ 200 ਗ੍ਰਾਮ ਅਫੀਮ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ।
ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਭੈੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ ਪੀ.ਪੀ.ਐਸ ਉਪ-ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਸੁਖਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ 1 ਕਿੱਲੋ 200 ਗ੍ਰਾਮ ਅਫੀਮ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 11-10-2022 ਨੂੰ ਏ.ਐਸ.ਆਈ ਗੁਰਮੀਤ ਰਾਮ ਨੇ ਬਾ-ਹੱਦ ਰਕਬਾ ਗੋਟ ਪਿੰਡ ਬੇਗਮਪੁਰਾ ਏਰੀਆ ਥਾਣਾ ਪਤਾਰਾ ਤੋਂ ਇੱਕ ਵਿਅਕਤੀ ਕੁਲਵੀਰ ਚੰਦ ਉਰਫ ਕਾਲਾ ਪੁੱਤਰ ਗੁਰਦੇਵ ਚੰਦ ਵਾਸੀ ਗੰਨਾ ਪਿੰਡ ਥਾਣਾ ਫਿਲੌਰ ਜਿਲ੍ਹਾ ਜਲੰਧਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜੇ ਵਿੱਚੋਂ 1 ਕਿੱਲੋ 200 ਗ੍ਰਾਮ ਅਫੀਮ ਅਤੇ ਇੱਕ ਮੋਟਰਸਾਈਕਲ ਬ੍ਰਾਮਦ ਕੀਤਾ ਸੀ, ਜਿਸਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 79 ਮਿਤੀ 11-10-2022 ਜੁਰਮ 18-ਬੀ 61-85-NDPS Act ਥਾਣਾ ਪਤਾਰਾ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਅਤੇ ਹੋਰ ਵੀ ਖੁਲਸੇ ਹੋਣ ਦੀ ਸੰਭਾਵਨਾ ਹੈ।