JalandharPunjab

100 ਗ੍ਰਾਮ ਹੈਰੋਇਨ ਅਤੇ 1,10,000/- ਰੁਪਏ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਕਾਬੂ

ਜਲੰਧਰ, ਐਚ ਐਸ ਚਾਵਲਾ।

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ / ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ , ਪੁਲਿਸ ਕਪਤਾਨ , ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ , ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ – ਡਵੀਜਨ ਕਰਤਾਰਪੁਰ ਜੀ ਦੀ ਅਗਵਾਈ ਹੇਠ SI ਮਨਜੀਤ ਸਿੰਘ ਮੁੱਖ ਅਫਸਰ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 100 ਗ੍ਰਾਮ ਹੈਰੋਇਨ ਅਤੇ 1,10,000 / – ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ , ਸਬ – ਡਵੀਜ਼ਨ ਕਰਤਾਰਪੁਰ ਜਿਲ੍ਹਾ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ASI ਰਜਿੰਦਰ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਬਾ ਚੈਕਿੰਗ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਭੂਤ ਕਲੋਨੀ ਪੱਕੀ ਸੜਕ ਪਰ ਮੌਜੂਦ ਸੀ ਤਾਂ ਭੂਤ ਕਲੋਨੀ ਦੀ ਤਰਫੋਂ ਇੱਕ ਵਿਅਕਤੀ ਪੈਦਲ ਆਉਦਾ ਦਿਖਾਈ ਦਿੱਤਾ ਜਿਸ ਨੂੰ ਟਾਰਚ ਦੀ ਰੋਸ਼ਨੀ ਮਾਰ ਕੇ ਰੋਕਿਆ ਗਿਆ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਉਸ ਨੌਜਵਾਨ ਨੇ ਆਪਣੇ ਸੱਜੇ ਹੱਥ ਵਿੱਚ ਫੜੇ ਵਜਨਦਾਰ ਕਿੱਟ ਬੈਗ ਨੂੰ ਸੜਕ ਦੇ ਕਿਨਾਰੇ ਸੁੱਟ ਦਿੱਤਾ ਤੇ ਪਿੱਛੇ ਨੂੰ ਮੁੜਨ ਲੱਗਾ । ਜਿਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਪਤਾ ਸੁਨੀਲ ਕੁਮਾਰ ਉਰਫ ਸੋਨੂੰ ਪੁੱਤਰ ਤਿਲਕ ਰਾਜ ਵਾਸੀ ਰੇਲਵੇ ਰੋਡ ਮੱਖੂ ਨੇੜੇ ਗ੍ਰਾਮੀਣ ਬੈਂਕ ਥਾਣਾ ਮੱਖੂ ਜਿਲ੍ਹਾ ਫਿਰੋਜਪੁਰ ਦੱਸਿਆ ।

ਜਿਸਦੇ ਕਿੱਟ ਬੈਗ ਵਿੱਚੋ 100 ਗ੍ਰਾਮ ਹੈਰੋਇਨ ਅਤੇ 1,10,000 / – ਰੁਪਏ ਡਰੱਗ ਮਨੀ ਬ੍ਰਾਮਦ ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 141 ਮਿਤੀ 06.11.2022 ਜੁਰਮ 21 – ਬੀ / 61 / 85 NDPS Act ਥਾਣਾ ਮਕਸੂਦਾ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ੀ ਸੁਨੀਲ ਕੁਮਾਰ ਉਰਫ ਸੋਨੂੰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਸਦੀ ਕਾਲ ਡਿਟੇਲ ਹਾਸਲ ਕਰਕੇ ਬੈਕਵਰਡ , ਫਾਰਵਰਡ ਲਿੰਕ ਬਾਰੇ ਪਤਾ ਕਰਕੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ । ਦੌਰਾਨੇ ਤਫਤੀਸ਼ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ।

Leave a Reply

Your email address will not be published.

Back to top button