ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਸੁਨੀਲ ਜਾਖੜ ਤੇ ਹਰਦੀਪ ਪੁਰੀ ਨੇ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ ਤੇ ਭਾਜਪਾ ਲੀਡਰਾਂ ਵੱਲੋਂ ਉਨ੍ਹਾਂ ਦਾ ਬਾਹਾਂ ਖੋਲ੍ਹ ਕੇ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਅਜੇ ਕੁਝ ਸਮਾਂ ਪਹਿਲਾਂ ਹੀ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਤੋਂ ਅਸਤੀਫਾ ਦਿੱਤੀ ਸੀ। ਇਸੇ ਤਰ੍ਹਾਂ ਸਾਂਸਦ ਸੁਸ਼ੀਲ ਰਿੰਕੂ ਨੇ ਵੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ।
ਕੈਨੇਡਾ ‘ਚ ਹੁਣ ਸਭ ਕੁਝ ਛੱਡ ਆਪਣੇ ਦੇਸ਼ ਨੂੰ ਮੁੜਨ ਲੱਗੇ ਲੋਕ, ਹੋਸ਼ ਉਡਾਉਣ ਵਾਲੇ ਅੰਕੜੇ
ਸ਼ੀਤਲ ਅੰਗੁਰਾਲ 2 ਸਾਲ ਬਾਅਦ ਭਾਜਪਾ ਵਿਚ ਪਰਤੇ ਹਨ। ਅੰਗੁਰਾਲ ਨੇ ਆਪਣੀ ਰਾਜਨੀਤੀ ਦੀ ਸ਼ੁਰੂਆਤ ਭਾਜਪਾ ਤੋਂ ਹੀ ਕੀਤੀ ਸੀ। ਜਲੰਧਰ ਵਿਚ ਉਹ ਭਾਜਪਾ ਦੇ ਕਾਫੀ ਸਰਗਰਮ ਨੇਤਾ ਸਨ। 2 ਸਾਲ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਨਾਲ ਮਿਲ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ। ਇਸ ਦੇ ਬਾਅਦ ‘ਆਪ’ ਦੀ ਟਿਕਟ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਦੇ ਕਾਂਗਰਰ ਦੇ ਸੁਸ਼ੀਲ ਰਿੰਕੂ ਨੂੰ ਹਰਾ ਕੇ ਵਿਧਾਇਕ ਬਣੇ। ਹੁਣ 2 ਸਾਲ ਬਾਅਦ ਉਹ ਭਾਜਪਾ ਵਿਚ ਪਰਤ ਆਏ ਹਨ।
ਭਾਜਪਾ ਜੁਆਇਨ ਕਰਨ ਦੇ ਬਾਅਦ MP ਸੁਸ਼ੀਲ ਰਿੰਕੂ ਨੇ ਕਿਹਾ ਕਿ ਮੈਨੂੰ ਮਾਣ ਹੈ ਕਿ ਜਲੰਧਰ ਦੇ ਲੋਕ ਮੇਰੇ ਨਾਲ ਹਨ ਪਰ ਮੈਂ ਆਪਣੇ ਵਾਅਦੇ ਪੂਰੇ ਨਹੀਂ ਕਰ ਸਕਿਆ। ਮੈਂ ਜਲੰਧਰ ਦੇ ਵਿਕਾਸ ਲਈ ਪਾਰਟੀ ਛੱਡੀ ਹੈ। ਅਸੀਂ ਰਲ-ਮਿਲ ਕੇ ਜਲੰਧਰ ਦਾ ਵਿਕਾਸ ਕਰਾਂਗੇ।
ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵੀ ਰਿੰਕੂ ਤੇ ਸ਼ੀਤਲ ਅੰਗੁਰਾਲ ਦੀਆਂ ਬੀਜੇਪੀ ਵਿਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਸਨ। ਜਿਨ੍ਹਾਂ ਨੂੰ ਦੋਵਾਂ ਨੇ ਸਿਰੇ ਤੋਂ ਨਕਾਰਿਆ ਸੀ ਤੇ ਪਾਰਟੀ ਦੇ ਵਫਾਦਾਰ ਹੋਣ ਦੀ ਗੱਲ ਕਹੀ ਸੀ ।
ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਦੀ ਵੀ ਹੋ ਸਕਦੀ ਹੈ ਸ਼ਮੂਲੀਅਤ: ਕਿਹਾ ਜਾ ਰਿਹਾ ਹੈ ਅੱਜ ਸ਼ਾਮ ਦਿੱਲੀ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ਦੇ ਵਿੱਚ ਸ਼ਮੂਲੀਅਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਨਾਟਕੀ ਅੰਦਾਜ਼ ਵਿੱਚ ਸਭ ਨੂੰ ਹੈਰਾਨ ਕਰਦਿਆਂ ਕਾਂਗਰਸ ਦੇ ਸੀਨੀਅਰ ਲੀਡਰ ਰਵਨੀਤ ਬਿੱਟੂ ਨੇ ਵੀ ਭਾਜਪਾ ਦਾ ਪੱਲਾ ਫੜ੍ਹਦਿਆਂ ਕਾਂਗਰਸ ਨੂੰ ਆਲਵਿਦਾ ਆਖ ਦਿੱਤਾ ਸੀ। ਹੁਣ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਇੱਕਲੋਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਗੁਰਜੀਤ ਔਜਲਾ ਉੱਤੇ ਸਭ ਦੀਆਂ ਨਿਗਾਹਾਂ ਬਣੀਆਂ ਹੋਈਆਂ ਹਨ। ਫਿਲਹਾਲ ਅਦਾਰਾ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।