
ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ NSA ਹਟਾ ਕੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ।
ਅਜਨਾਲਾ ਥਾਣੇ ਉਤੇ ਹਮਲਾ ਮਾਮਲੇ ‘ਚ ਪੰਜਾਬ ਪੁਲਿਸ ਵੱਡੀ ਕਾਰਵਾਈ ਦੇ ਮੂਡ ‘ਚ ਹੈ। ਭਲਕ ਤੋਂ ਬੰਦੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।
ਪੰਜਾਬ ਪੁਲਿਸ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਨੈਸ਼ਨਲ ਸਕਿਓਰਿਟੀ ਐਕਟ (NSA) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਭਲਕੇ ਤੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਜੋ ਕਿ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਪੰਜਾਬ ਪੁਲਿਸ ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਵੇਗੀ ਅਤੇ ਪੰਜਾਬ ਦੇ ਥਾਣਿਆਂ ਵਿੱਚ ਦਰਜ ਸਾਰੇ ਕੇਸਾਂ ਵਿੱਚ ਕਾਰਵਾਈ ਕਰੇਗੀ। ਇਹ ਸਾਰੇ ਮੁਲਜ਼ਮ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਇਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ…
- ਬਸੰਤ ਸਿੰਘ
- ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ’ ਬਾਜੇਕੇ
- ਗੁਰਮੀਤ ਸਿੰਘ ਬੁੱਕਣਵਾਲ
- ਦਲਜੀਤ ਸਿੰਘ ਕਲਸੀ
- ਗੁਰਿੰਦਰਪਾਲ ਸਿੰਘ ਉਰਫ਼ ਗੁਰੀ ਔਜਲਾ
- ਹਰਜੀਤ ਸਿੰਘ ਉਰਫ਼ ਚਾਚਾ
- ਕੁਲਵੰਤ ਰੋਕੇ
ਡੀਆਈਜੀ ਬਾਰਡਰ ਰੇਂਜ ਨੇ ਦਿੱਤੀ ਜਾਣਕਾਰੀ
ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ “ਅਜਨਾਲਾ ਪੁਲਿਸ ਥਾਣੇ ਉੱਤੇ ਜਦੋਂ ਹਮਲਾ ਹੋਇਆ ਸੀ ਤਾਂ ਉਸ ਸਮੇਂ ਇੱਕ ਮਾਮਲਾ ਦਰਜ ਹੁੰਦਾ ਹੈ। ਜਿਹੜੇ 10 ਬੰਦਿਆਂ ਉੱਤੇ ਐੱਨਐੱਸਏ ਲੱਗੀ ਸੀ, ਉਸ ਮਾਮਲੇ ਵਿੱਚ ਅਜੇ ਗ੍ਰਿਫ਼ਤਾਰੀ ਨਹੀਂ ਪਈ ਸੀ। ਅਸੀਂ ਮਾਮਲੇ ਵਿੱਚ ਤਫ਼ਦੀਸ਼ ਨੂੰ ਅੱਗੇ ਵਧਾ ਰਹੇ ਹਾਂ। ਅਸੀਂ 7 ਬੰਦਿਆਂ ਨੂੰ 39 ਨੰਬਰ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲੈ ਕੇ ਆਵਾਂਗੇ ਅਤੇ ਅਜਨਾਲਾ ਕੋਰਟ ਵਿੱਚ ਪੇਸ਼ ਕਰਕੇ ਮਾਮਲੇ ਵਿੱਚ ਅੱਗੇ ਜਾਂਚ ਕਰਾਂਗੇ।