ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੀ 15 ਅਗਸਤ ਨੇੜੇ ਆਉਂਦੇ ਹੀ ਸਾਹਮਣੇ ਆ ਗਿਆ ਹੈ। ਇੱਕ ਵਾਰ ਮੁੜ ਤੋਂ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਖਿਲਾਫ਼ ਜ਼ਹਿਰ ਉਗਲਿਆ ਹੈ। SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਨੂੰ ਤੋੜਨ ਦੀ ਧਮਕੀ ਦਿੱਤੀ ਹੈ। ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ ‘ਤੇ ਲਾਲ ਕਿਲੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂੰ ਨੇ ਇਸ ਵੀਡੀਓ ਵਿੱਚ ਤਿਰੰਗੇ ਦਾ ਅਪਮਾਨ ਵੀ ਕੀਤਾ ਹੈ ਅਤੇ ਲੋਕਾਂ ਨੂੰ ਅਜਿਹਾ ਕਰਨ ਲਈ ਉਕਸਾਇਆ ਹੈ। ਪੰਨੂ ਨੇ ਨਵੀਂ ਵੀਡੀਓ ਜਾਰੀ ਕਰਕੇ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ।
SFJ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤੀ ਦੀਆਂ ਏਜੰਸੀਆਂ ‘ਤੇ ਹੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਨੂ ਨੇ ਆਪਦੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਭਾਰਤੀ ਏਜੰਸੀਆਂ 15 ਅਗਸਤ ਨੂੰ ਲਾਲ ਕਿਲ੍ਹੇ ‘ਤੇ ਕੁਝ ਗਲਤ ਕਰ ਸਕਦੀਆਂ ਹਨ ਅਤੇ ਇਸ ਦਾ ਇਲਜ਼ਾਮ ਸਿੱਖਾਂ ‘ਤੇ ਪਾ ਸਕਦੀਆਂ ਹਨ।
ਵੀਡੀਓ ਵਿੱਚ SFJ ਦੇ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਦੇ ਲੋਕਾਂ ਨੂੰ ਇਸ ਦਿਨ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਜਾਂਦੀ ਹੈ। ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਅਤੇ ਭਾਰਤ ਦੇ ਲੋਕਾਂ ਦੀ ਉਸ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪੰਨੂੰ ਨੇ ਦੇਸ਼ ਨੂੰ ਟੁਕੜਿਆਂ ਵਿੱਚ ਵੰਡ ਕੇ ਭਾਰਤ ਦੀ ਪਛਾਣ ਨੂੰ ਤਬਾਹ ਕਰਨ ਦੀ ਗੱਲ ਕੀਤੀ। ਵੀਡੀਓ ‘ਚ ਪੰਨੂ ਪੰਜਾਬ ਨੂੰ ਵੱਖ ਕਰਕੇ ਖਾਲਿਸਤਾਨ ਬਣਾਉਣ ਦੀ ਗੱਲ ਵੀ ਕਰ ਰਿਹਾ ਹੈ।