
ਭਾਰਤੀ ਏਜੰਸੀ ED ਵੱਲੋਂ ਸ਼ੁੱਕਰਵਾਰ ਦੇਰ ਰਾਤ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ (74) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਗ੍ਰਿਫ਼ਤਾਰੀ ਕੈਨਰਾ ਬੈਂਕ ਵਿੱਚ ਹੋਈ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਨਾਲ ਸਬੰਧਤ ਹੈ। ਇਹ ਜਾਣਕਾਰੀ ਅੱਜ ਅਧਿਕਾਰਤ ਸੂਤਰਾਂ ਨੇ ਦਿੱਤੀ। ਇੱਥੇ ਕੇਂਦਰੀ ਏਜੰਸੀ ਦੇ ਦਫ਼ਤਰ ਵਿੱਚ ਨਰੇਸ਼ ਗੋਇਲ ਕੋਲੋਂ ਕੀਤੀ ਗਈ ਲੰਬੀ ਪੁੱਛਗਿਛ ਤੋਂ ਬਾਅਦ ਉਨ੍ਹਾਂ ਨੂੰ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ (ਪੀਐੱਮਐੱਲਏ) ਤਹਿਤ ਹਿਰਾਸਤ ‘ਚ ਲੈ ਲਿਆ ਗਿਆ।