JalandharPunjab

150 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਸਮੱਗਲਰ ਕਾਬੂ

ਜਲੰਧਰ, ਐਚ ਐਸ ਚਾਵਲਾ।

ਸ. ਗੁਰਸ਼ਰਨ ਸਿੰਘ ਸੰਧੂ IPS ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸ਼੍ਰੀ ਅੰਕੁਰ ਗੁਪਤਾ IPS . DCP Inv . ਸ਼੍ਰੀ ਕਮਲਪ੍ਰੀਤ ਸਿੰਘ ਚਾਹਲ PPS ADCP Inv , ਅਤੇ ਸ਼੍ਰੀ ਪਰਮਜੀਤ ਸਿੰਘ PPS . ACP Inv . ( D ) ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੀ ਲੜੀ ਵਿੱਚ INSP . ਇੰਦਰਜੀਤ ਸਿੰਘ ਇੰਚਾਰਜ ANTI NARCOTICS CELL ਕਮਿਸ਼ਨਰੇਟ ਜਲੰਧਰ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਪਾਸੋਂ 150 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਮਿਤੀ 05.11.2022 ਨੂੰ ਐਂਟੀ ਨਾਰਕੋਟਿਕ ਸੈੱਲ ਕਮਿਸ਼ਨਰੇਟ ਜਲੰਧਰ ਦੀ ਪੁਲਿਸ ਟੀਮ ਨੇ ਬਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਮਕਸੂਦਾ ਚੌਂਕ ਜਲੰਧਰ ਮੌਜੂਦ ਸੀ ਕਿ ਇਕ ਮੋਨਾ ਨੌਜਵਾਨ ਪੁਲ ਵਾਲੀ ਸਾਈਡ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਤੇਜ਼ ਕਦਮੀ ਪਿੱਛੇ ਨੂੰ ਮੁੜਨ ਲੱਗਾ ਤਾਂ SI ਰਾਜ ਕੁਮਾਰ 34 / ASR / R ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਰਾਜਵਿੰਦਰ ਸਿੰਘ ਉਰਫ ਰਾਜਾ ਪੁੱਤਰ ਹੁਸ਼ਿਆਰ ਸਿੰਘ ਵਾਸੀ ਪਿੰਡ ਤੋਂ ਡਾਕਖਾਨਾ ਭਿੰਡਰ ਥਾਣਾ ਖਲਚੀਆਂ ਜ਼ਿਲ੍ਹਾ ਅੰਮ੍ਰਿਤਸਰ ਦੱਸਿਆ।

ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 150 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਰਾਜਵਿੰਦਰ ਸਿੰਘ ਉਰਫ ਰਾਜਾ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਵਿਰੁੱਧ ਕਾਰਵਾਈ ਕਰਦੇ ਹੋਏ ਮੁਕੱਦਮਾ ਨੰ . 143 ਮਿਤੀ 05.11.22 ਅ : ਧ 21/61/85 NDPS Act ਥਾਣਾ ਡਵੀਜ਼ਨ ਨੰਬਰ 1 ਕਮਿ : ਜਲੰਧਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਦੌਰਾਨੇ ਰਿਮਾਂਡ ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Leave a Reply

Your email address will not be published.

Back to top button